ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ 3 ਅਕਤੂਬਰ ਨੂੰ ਪਲੇਸਮੈਂਟ ਕੈਂਪ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ 3 ਅਕਤੂਬਰ ਨੂੰ ਪਲੇਸਮੈਂਟ ਕੈਂਪ
ਰੂਪਨਗਰ, 01 ਅਕਤੂਬਰ – ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਸ੍ਰੀ ਵਰਜੀਤ ਵਾਲੀਆ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਚੰਦਰਜਯੋਤੀ ਸਿੰਘ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ।
ਇਸ ਲੜੀ ਤਹਿਤ ਆਉਣ ਵਾਲਾ ਪਲੇਸਮੈਂਟ ਕੈਂਪ ਮਿਤੀ 3 ਅਕਤੂਬਰ 2025 ਨੂੰ ਸਵੇਰੇ 10:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਰੂਪਨਗਰ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਟੈਰੇਸੀਜ਼ ਟੈਕਨਾਲੋਜੀਜ਼ ਲਿਮਟਿਡ (ਪੰਜਾਬ ਸੇਵਾ ਕੇਂਦਰ) ਕੰਪਨੀ ਵੱਲੋਂ ਡਾਟਾ ਐਂਟਰੀ ਆਪਰੇਟਰ ਦੀਆਂ 15 ਤੋਂ 20 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਉਮੀਦਵਾਰ ਲਈ ਯੋਗਤਾ ਗ੍ਰੈਜੂਏਟ ਹੋਣਾ ਅਤੇ 120 ਘੰਟੇ ਦਾ ਕੰਪਿਊਟਰ ਕੋਰਸ ਹੋਣਾ ਜ਼ਰੂਰੀ ਹੈ, ਨਾਲ ਹੀ ਅੰਗਰੇਜ਼ੀ ਟਾਈਪਿੰਗ ਸਪੀਡ ਘੱਟੋ-ਘੱਟ 30 ਸ਼ਬਦ ਪ੍ਰਤੀ ਮਿੰਟ ਹੋਣੀ ਲਾਜ਼ਮੀ ਹੈ। ਉਮਰ ਦੀ ਸੀਮਾ ਮਹਿਲਾ ਉਮੀਦਵਾਰਾਂ ਲਈ 21 ਤੋਂ 32 ਸਾਲ ਅਤੇ ਪੁਰਸ਼ ਉਮੀਦਵਾਰਾਂ ਲਈ 21 ਤੋਂ 35 ਸਾਲ ਨਿਰਧਾਰਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਮਹੀਨਾਵਾਰ 14,732/- ਰੁਪਏ ਸੀ.ਟੀ.ਸੀ. ਮਿਲੇਗੀ। ਨੌਕਰੀ ਦਾ ਸਥਾਨ ਜਿਲ੍ਹਾ ਰੂਪਨਗਰ ਦੇ ਵੱਖ-ਵੱਖ ਸ਼ਹਿਰਾਂ — ਰੋਪੜ, ਮੋਰਿੰਡਾ, ਚਮਕੌਰ ਸਾਹਿਬ, ਸ਼੍ਰੀ ਆਨੰਦਪੁਰ ਸਾਹਿਬ, ਨੂਰਪੁਰਬੇਦੀ ਅਤੇ ਨੰਗਲ — ਵਿੱਚ ਹੋਵੇਗਾ।
ਇੰਟਰਵਿਊ ਦਾ ਸਥਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਰੂਪਨਗਰ ਹੀ ਰਹੇਗਾ। ਹੋਰ ਜਾਣਕਾਰੀ ਲਈ ਉਮੀਦਵਾਰ ਦਫ਼ਤਰੀ ਸਮੇਂ ਦੌਰਾਨ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕਰ ਸਕਦੇ ਹਨ।