ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 8 ਉਮੀਦਵਾਰਾਂ ਦੀ ਚੋਣ ਤੇ 4 ਸ਼ਾਰਟ ਲਿਸਟ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 8 ਉਮੀਦਵਾਰਾਂ ਦੀ ਚੋਣ ਤੇ 4 ਸ਼ਾਰਟ ਲਿਸਟ
ਰੂਪਨਗਰ, 22 ਅਪ੍ਰੈਲ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ-ਕਮ-ਐਮ.ਸੀ.ਸੀ, ਰੂਪਨਗਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 8 ਉਮੀਦਵਾਰਾਂ ਦੀ ਚੋਣ ਅਤੇ 4 ਸ਼ਾਰਟ ਲਿਸਟ ਕੀਤੇ ਗਏ।
ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 20 ਉਮੀਦਵਾਰਾਂ ਨੇ ਭਾਗ ਲਿਆ ਅਤੇ 8 ਉਮੀਦਵਾਰਾਂ ਦੀ ਮੌਕੇ ਉਤੇ ਚੋਣ ਹੋਈ। ਕੰਪਨੀ ਵੱਲੋਂ 4 ਉਮੀਦਵਾਰਾਂ ਨੂੰ ਅਗਲੇ ਗੇੜ ਦੀ ਇੰਟਰਵਿਊ ਲਈ ਸ਼ਾਰਟ ਲਿਸਟ ਕੀਤਾ ਗਿਆ ਹੈ।
ਮੀਨਕਾਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਜਸਵੀਰ ਸਿੰਘ, ਕੈਰੀਅਰ ਕਾਊਂਸਲਰ ਨੇ ਦੱਸਿਆ ਇਸ ਮੌਕੇ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਉਮੀਦਵਾਰਾਂ ਨੂੰ ਜਾਣੂ ਕਰਵਾਇਆ ਗਿਆ।