ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ/ਕੈਂਪ 18 ਨਵੰਬਰ ਨੂੰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ/ਕੈਂਪ 18 ਨਵੰਬਰ ਨੂੰ
ਰੂਪਨਗਰ, 17 ਨਵੰਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਮਿਤੀ 18 ਨਵੰਬਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਸੁਖਮਨ ਮਾਨ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਦੋ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਈਸੀਆਈਸੀਆਈ ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਘੱਟੋ-ਘੱਟ ਗ੍ਰੈਜੂਏਟ ਪੋਸਟ ਗ੍ਰੈਜੂਏਟ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਉਮੀਦਵਾਰਾਂ ਦੇ ਘੱਟੋ-ਘੱਟ 50 ਫ਼ੀਸਦ ਅੰਕ ਹੋਣੇ ਜਰੂਰੀ ਹਨ। ਇਸ ਅਸਾਮੀ ਲਈ ਜਿਹਨਾਂ ਪ੍ਰਾਰਥੀਆਂ ਨੇ ਗ੍ਰੈਜੂਏਸ਼ਨ ਫਾਈਨਲ ਦੀ ਪ੍ਰੀਖਿਆ ਦਿੱਤੀ ਹੈ ਉਹ ਵੀ ਭਾਗ ਲੈ ਸਕਦੇ ਹਨ।ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 3.18 ਲੱਖ ਤੋ 3.80 ਲੱਖ ਰੁਪਏ ਪ੍ਰਤੀ ਤੱਕ ਸਲਾਨਾ ਤਨਖਾਹ ਮਿਲੇਗੀ ਅਤੇ ਹਰ ਦੂਜੇ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਰਹੇਗੀ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਦੇ ਸਕਦੇ ਹਨ ਉਮੀਦਵਾਰ ਦੀ ਉਮਰ 25 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਟੋਲ ਪਲਾਜ਼ਾ ਸੋਲਖੀਆਂ ਵੱਲੋਂ ਸਹਾਇਕ ਟੋਲ ਸੁਪਰਵਾਈਜ਼ਰ ਦੀ ਅਸਾਮੀ ਲਈ ਘੱਟੋ-ਘੱਟ ਬਾਰਵੀਂ/ ਗਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,500 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਦੀ ਉਮਰ 19 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਇਸ ਤੋ ਇਲਾਵਾ ਸਕਿਉਰਿਟੀ ਗਾਰਡ ਦੀਆਂ 4 ਅਸਾਮੀਆਂ ਲਈ ਘੱਟੋ-ਘੱਟ 10ਵੀਂ/12ਵੀਂ/ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਨੋਕਰੀ ਦਾ ਸਥਾਨ ਟੋਲ ਪਲਾਜ਼ਾ ਸੋਲਖੀਆਂ ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਦੇ ਸਕਦੇ ਹਨ। ਇੰਟਰਵਿਊ ਦੋਰਾਨ ਪ੍ਰਾਰਥੀ ਆਪਣੇ ਪੜ੍ਹਾਈ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਫੋਟੋ ਕਾਪੀ ਰਿਸਿਊਮ, ਆਧਾਰ ਕਾਰਡ ਅਤੇ ਇਕ ਪੈਨ ਨਾਲ ਲੈ ਕੇ ਆਉਣ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਕਿਸੇ ਵੀ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।