ਡਾਕਟਰ ਅੰਜਲੀ ਚੌਧਰੀ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ

ਡਾਕਟਰ ਅੰਜਲੀ ਚੌਧਰੀ ਨੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁਦਾ ਸੰਭਾਲਿਆ
ਰੂਪਨਗਰ, 26 ਸਤੰਬਰ: ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਡਾ. ਅੰਜਲੀ ਚੌਧਰੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।
ਇਸ ਮੌਕੇ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਪਰਿਵਾਰ ਭਲਾਈ ਵਿਭਾਗ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਵੇਗਾ। ਜ਼ਿਲ੍ਹੇ ਵਿੱਚ ਪਰਿਵਾਰ ਨਿਯੋਜਨ, ਮਾਤਾ-ਬੱਚਾ ਸਿਹਤ, ਪੀ ਐਨ ਡੀ ਟੀ, ਬੱਚਿਆਂ ਦੀ ਸੰਭਾਲ, ਮਹਿਲਾਵਾਂ ਦੀ ਸਿਹਤ ਸੰਬੰਧੀ ਸੇਵਾਵਾਂ ਅਤੇ ਜਨਸੰਖਿਆ ਸਥਿਰਤਾ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਨਾਲ ਯਤਨ ਕੀਤੇ ਜਾਣਗੇ।
ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਡਾ. ਅੰਜਲੀ ਚੌਧਰੀ ਦੇ ਲੰਮੇ ਤਜਰਬੇ ਨਾਲ ਜ਼ਿਲ੍ਹੇ ਵਿੱਚ ਪਰਿਵਾਰ ਭਲਾਈ ਕਾਰਜਾਂ ਨੂੰ ਹੋਰ ਤੇਜ਼ੀ ਅਤੇ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਪਰਿਵਾਰ ਭਲਾਈ ਅਫ਼ਸਰ ਦੀ ਭੂਮਿਕਾ ਲੋਕਾਂ ਨੂੰ ਪਰਿਵਾਰ ਨਿਯੋਜਨ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਸਹੂਲਤਾਂ ਉਪਲਬਧ ਕਰਵਾਉਣ ਵਿੱਚ, ਸਮਾਜ ਵਿੱਚ ਲੜਕਾ ਲੜਕੀ ਦੇ ਫਰਕ ਨੂੰ ਖਤਮ ਕਰਨ ਇਥੇ ਵੱਖ ਵੱਖ ਸਿਹਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਬਹੁਤ ਮਹੱਤਵਪੂਰਨ ਹੈ।
ਡਾ. ਅੰਜਲੀ ਨੇ ਸਟਾਫ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਉਣ ਲਈ ਸਾਰੇ ਵਿਭਾਗਾਂ ਵਿਚਕਾਰ ਸਹਿਯੋਗ ਅਤੀ ਅਹਿਮ ਹੈ।
ਇਸ ਮੌਕੇ ਤੇ ਸਿਹਤ ਵਿਭਾਗ ਤੋਂ ਸਹਾਇਕ ਸਿਵਲ ਸਰਜਨ ਡਾਕਟਰ ਬੋਬੀ ਗੁਲਾਟੀ, ਡਾਕਟਰ ਅਮਰਜੀਤ ਸਿੰਘ, ਜਿਲਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ, ਜਿਲਾ ਅਕਾਊਂਟ ਅਫਸਰ ਮਨਜਿੰਦਰ ਸਿੰਘ, ਜਿਲਾ ਐਮ ਐਂਡ ਈ ਲਖਬੀਰ ਸਿੰਘ, ਜਿਹੜਾ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਸਟਾਫ ਮੈਂਬਰ ਵੀ ਮੌਜੂਦ ਸਨ ਜਿਨ੍ਹਾਂ ਨੇ ਡਾ. ਅੰਜਲੀ ਚੌਧਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।