ਡਾ. ਸਵਪਨਜੀਤ ਕੌਰ ਨੇ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ

ਡਾ. ਸਵਪਨਜੀਤ ਕੌਰ ਨੇ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ
ਰੂਪਨਗਰ, 06 ਮਈ: ਪੰਜਾਬ ਸਰਕਾਰ ਦੇ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ ਨੂੰ ਬਤੌਰ ਸਿਵਲ ਸਰਜਨ ਰੂਪਨਗਰ ਵਜੋਂ ਨਿਯੁਕਤ ਕੀਤੇ ਜਾਣ ਮਗਰੋਂ ਉਨ੍ਹਾਂ ਵੱਲੋਂ ਸਿਵਲ ਸਰਜਨ ਦੇ ਤੌਰ ਤੇ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ।
ਡਾ. ਸਵਪਨਜੀਤ ਕੌਰ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਗੁਣਵੱਤਾਪੂਰਕ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਹਸਪਤਾਲਾਂ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ, ਮਰੀਜ਼ਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਡਿਜ਼ੀਟਲ ਹੈਲਥ ਕਾਰਡ, ਟੈਲੀ-ਮੈਡੀਸਨ ਅਤੇ ਐਮਰਜੈਂਸੀ ਸੇਵਾਵਾਂ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਿਸ਼ੇਸ਼ ਤੌਰ ‘ਤੇ ਟੀਕਾਕਰਨ ਮੁਹਿੰਮਾਂ, ਜੱਚਾ ਬੱਚਾ ਸਿਹਤ ਸੰਭਾਲ ਅਤੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਸਿਹਤ ਸੰਬੰਧੀ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਆਮ ਨਾਗਰਿਕ ਤੱਕ ਪਹੁੰਚੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਖਿਲਾਫ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬਣਦਾ ਰੋਲ ਅਸਰਦਾਰ ਤਰੀਕੇ ਨਾਲ ਅਦਾ ਕੀਤਾ ਜਾਵੇਗਾ।
ਇਸ ਮੌਕੇ ਸਮੂਹ ਸਟਾਫ ਵੱਲੋਂ ਨਵੇਂ ਸਿਵਲ ਸਰਜਨ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।