ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ
ਰੂਪਨਗਰ, 20 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿੰਨੀ ਕਮੇਟੀ ਰੂਮ ਵਿੱਚ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ।
ਡਾ. ਪ੍ਰੀਤੀ ਯਾਦਵ ਨੇ ਕਿਸਾਨ ਜੱਥੇਬੰਦੀਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਝੋਨੇ ਦੀ ਪ੍ਰਭਾਵਿਤ ਫਸਲਾਂ ਸਬੰਧੀ ਅਸੈਸਮੈਂਟ ਸਰਵੇਖਣ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਵੇਰਵੇ ਐਫ.ਸੀ.ਆਰ ਨੂੰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਦੀ ਡਿਊਟੀ ਵੀ ਲਗਾਈ ਗਈ ਹੈ ਤਾਂ ਜੋ ਫਸਲਾਂ ਦੇ ਨੁਕਸਾਨ ਦਾ ਸਹੀ ਅਨੁਮਾਨ ਲਗਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਝੋਨੇ ਦੀ ਫਸਲਾਂ ਦੇ ਨੁਕਸਾਨ ਤੋਂ ਬੱਚਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਤੋਂ ਸੁਝਾਅ ਲਏ ਜਾਣ ਜਿਸ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾ ਸਕੇ।
ਇਸ ਮੌਕੇ ਕਿਸਾਨ ਜੱਥੇਬੰਦੀਆਂ ਵਲੋਂ ਜਗਮਦੀਪ ਸਿੰਘ, ਦਲਜੀਤ ਸਿੰਘ ਚਲਾਕੀ, ਦਲੀਪ ਸਿੰਘ, ਮੋਹਨ ਸਿੰਘ ਧੀਮਾਨਾ, ਤਲਵਿੰਦਰ ਸਿੰਘ ਅਤੇ ਰੇਸ਼ਮ ਸਿੰਘ ਹਾਜ਼ਰ ਸਨ।