ਡਿਪਟੀ ਕਮਿਸ਼ਨਰ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਲਿਆ ਜਾਇਜ਼ਾ
ਚਮਕੌਰ ਸਾਹਿਬ/ਰੂਪਨਗਰ, 30 ਅਕਤੂਬਰ:
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਥੀਮ ਪਾਰਕ, ਚਮਕੌਰ ਸਾਹਿਬ ਦੇ ਆਖਰੀ ਪੜਾਅ ਦੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਨੂੰ ਅਕੀਦਤ ਭੇਂਟ ਕਰਨ ਲਈ ਸ਼੍ਰੀ ਚਮਕੌਰ ਸਾਹਿਬ ਸ਼ਹਿਰ ਦੇ ਸੁੰਦਰੀਕਰਨ ਅਤੇ ਥੀਮ ਪਾਰਕ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥੀਮ ਪਾਰਕ ਦਾ ਉਦਾਘਾਟਨ 15 ਨੰਵਬਰ ਨੂੰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਥੀਮ ਪਾਰਕ ਦੁਨੀਆਂ ਦੇ ਸਭ ਤੋਂ ਸੁੰਦਰ ਅਜੂਬਿਆਂ ਵਿਚੋਂ ਇੱਕ ਹੋਵੇਗਾ ਜਿਸ ਵਿਚ 11 ਗ਼ੈਲਰੀਆਂ `ਚ ਅਤਿ ਆਧੁਨਿਕ ਤਕਨੀਕਾਂ ਦੇ ਰਾਹੀਂ ਸਿੱਖ ਫਲਸਫੇ, ਸ੍ਰੀ ਚਮਕੌਰ ਸਾਹਿਬ ਦੇ ਸਾਕੇ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼੍ਰੀ ਆਨੰਦਪੁਰ ਸਾਹਿਬ ਦੇ ਕਿਲਾ ਛੱਡਣ ਤੋਂ ਲੈ ਕੇ ਸਰਸਾ ਨਦੀ ਦੇ ਵਿਛੋੜੇ, ਮਾਛੀਵਾੜੇ ਦੇ ਜੰਗਲਾਂ ਸਣੇ ਵੱਡੇ ਸਾਹਿਬਜ਼ਾਦਿਆਂ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਣੇ ਬੰਦਾ ਸਿੰਘ ਬਹਾਦਰ ਦਾ ਪੰਜਾਬ ਵੱਲ ਕੂਚ ਕਰਨਾ ਅਤੇ ਸਿੱਖ ਰਾਜ ਨੂੰ ਮੁੜ ਸਥਾਪਿਤ ਕਰਨਾ ਆਦਿ ਨੂੰ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਤੱਕ ਦੇ ਗੌਰਵਮਈ ਸਿੱਖ ਇਤਿਹਾਸ ਨੂੰ ਰੂਪਮਾਨ ਕਰਨ ਥੀਮ ਪਾਰਕ ਦੀਆਂ ਵੱਖ ਵੱਖ ਗੈਲਰੀਆਂ ਵਿਚ ਦਿਖਾਈਆਂ ਜਾਣਗੀਆਂ ਐਨੀਮੇਸ਼ਨ ਫਿਲਮਾਂ ਖਿੱਚ ਦਾ ਕੇਂਦਰ ਬਣਨਗੀਆਂ।