ਡਿਪਟੀ ਕਮਿਸ਼ਨਰ ਨੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ
ਰੂਪਨਗਰ, 29 ਨਵੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਯੋਜਿਤ ਉੱਚ ਪੱਧਰੀ ਮੀਟਿੰਗ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਨੂੰ ਵੱਧ ਤੋਂ ਵੱਧ ਰੋਕਿਆ ਜਾ ਸਕੇ।
ਇਸ ਮੌਕੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਮੌਸਮ ਵਿਚ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਸੜਕੇ ਉਤੇ ਰਿਫਲੈਕਟਰ ਲਗਾਏ ਜਾਣ ਅਤੇ ਇਨ੍ਹਾਂ ਨੂੰ ਕਾਰਜਸ਼ੀਲ ਕਰਨਾ ਯਕੀਨੀ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜੰਗਲਾਤ ਵਿਭਾਗ ਨੂੰ ਸੜਕਾਂ ਦੇ ਆਲੇ-ਦੁਆਲੇ ਲੱਗੇ ਸੰਘਣੇ ਦਰਖਤਾਂ ਦੀ ਛੰਗਾਈ ਕਰਵਾਈ ਜਾਵੇ। ਉਨ੍ਹਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਨੂੰ ਡਵਾਈਡਰਾਂ ਦੀ ਸਫਾਈ ਅਤੇ ਨੈਸ਼ਨਲ ਹਾਈਵੇ ਉਤੇ ਲੱਗੀਆਂ ਲਾਈਟਾਂ ਨੂੰ ਚਲਾਉਣ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਵਲੋਂ ਆਈ.ਆਈ.ਟੀ. ਰੋਡ ਵਿਖੇ ਲਾਈਟਾਂ ਨਾ ਚੱਲਣ ਦਾ ਨੋਟਿਸ ਲੈਂਦਿਆਂ ਲੋਕ ਨਿਰਮਾਣ ਵਿਭਾਗ ਨੂੰ ਤੁਰੰਤ ਇਸ ਨੂੰ ਠੀਕ ਕਰਵਾਉਣ ਦੇ ਆਦੇਸ਼ ਦਿੱਤੇ ਗਏ ਤਾਂ ਵਿਦਿਆਰਥੀਆਂ ਨੂੰ ਇੱਥੇ ਆਉਣ ਜਾਉਣ ਵਿਚ ਮੁਸ਼ਕਿਲ ਨਾ ਆਵੇ।
ਡਾ. ਪ੍ਰੀਤੀ ਯਾਦਵ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਇੰਡਿਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਾਈ ਰਿਸਕ ਏਰੀਏ ਜਿੱਥੇ ਅਕਸਰ ਸੜਕ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਉਨ੍ਹਾਂ ਜਗ੍ਹਾ ਉਤੇ ਰਿਫਲੈਕਟਰ ਤੇ ਲਾਈਟਾਂ ਚਲਾਉਣੀਆਂ 100 ਫੀਸਦ ਯਕੀਨੀ ਕੀਤਾ ਜਾਵੇ ਤਾਂ ਜੋ ਧੁੰਦ ਦੇ ਮੌਸਮ ਵਿਚ ਲੋਕਾਂ ਦੀ ਜਾਨੀ ਮਾਲੀ ਸੁਰੱਖਿਆ ਕੀਤੀ ਜਾ ਸਕੇ।