ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ
ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ, ਮੁਹੱਈਆ ਹੋਵੇਗੀ ਲੋੜੀਂਦੀ ਖੇਤੀ ਮਸ਼ੀਨਰੀ
ਰੂਪਨਗਰ, 25 ਸਤੰਬਰ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਸੰਭਵ ਉਪਰਾਲਾ ਕਰਕੇ ਜਮੀਨ ਵਿੱਚ ਹੀ ਪਰਾਲੀ ਨੂੰ ਮਿਲਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਤੇ ਸਾਡਾ ਵਾਤਾਵਰਣ ਵੀ ਖ਼ਰਾਬ ਨਾ ਹੋਵੇ।
ਇਸ ਮੌਕੇ ਡੀਸੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਰਲਾਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਵਾਤਾਵਰਨ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਪੈਦਾ ਹੁੰਦੇ ਧੂਏ ਤੋਂ ਮੁਕਤ ਕੀਤਾ ਜਾ ਸਕਦਾ ਹੈ, ਜਿਸ ਨਾਲ ਆਉਣ ਵਾਲੀਆਂ ਪੀੜੀਆਂ ਨੂੰ ਇੱਕ ਚੰਗਾ ਵਾਤਾਵਰਨ ਅਤੇ ਮਿੱਟੀ ਮਿਲ ਸਕੇ।
ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਜਾਂਦੀ ਸੀ ਆਰ ਐਮ ਸਕੀਮ ਅਧੀਨ ਸਬਸਿਡੀ ਉੱਤੇ ਮਸ਼ੀਨਰੀ ਜਿਵੇਂ ਸੁਪਰ ਸੀਡਰ, ਬੇਲਰ, ਪਲਟਾਵਾਂ ਹਲ ਅਤੇ ਮਲਚਰ ਵੱਧ ਤੋਂ ਵੱਧ ਵਰਤਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਵੱਧ ਤੋਂ ਵੱਧ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤੀਆਂ ਜਾ ਰਹੀਆਂ ਜਾਗਰੂਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਆਦੇਸ਼ ਦਿੱਤੇ।
ਇਸ ਮੌਕੇ ਸ਼੍ਰੀ ਜਸਜੀਤ ਸਿੰਘ ਸੀ ਐਮ ਐਫ, ਸ੍ਰੀ ਪੰਕਜ ਸਿੰਘ ਖੇਤੀਬਾੜੀ ਅਫਸਰ, ਸ਼੍ਰੀ ਜੁਝਾਰ ਸਿੰਘ ਖੇਤੀਬਾੜੀ ਇੰਜਨੀਅਰ, ਸ੍ਰੀ ਮਨਜੀਤ ਸਿੰਘ ਐਸਐਲਏ, ਸ੍ਰੀ ਆਕਾਸ਼ਦੀਪ ਸਿੰਘ ਉਪ ਨਰੀਖਿਕ ਆਦਿ ਕਰਮਚਾਰੀ ਮੌਜੂਦ ਸਨ