ਡਿਪਟੀ ਕਮਿਸ਼ਨਰ ਨੇ ਪਿੰਡ ਮਾਣੇਮਾਜਰਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਿਵਿਆਂਗ ਬੱਚਿਆਂ ਨਾਲ ਦੀਵਾਲੀ ਦੇ ਤਿਉਹਾਰ ਮਨਾਇਆ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਪਿੰਡ ਮਾਣੇਮਾਜਰਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਿਵਿਆਂਗ ਬੱਚਿਆਂ ਨਾਲ ਦੀਵਾਲੀ ਦੇ ਤਿਉਹਾਰ ਮਨਾਇਆ
ਸ਼੍ਰੀ ਚਮਕੌਰ ਸਾਹਿਬ, 28 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਪਿੰਡ ਮਾਣੇਮਾਜਰਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਿਵਿਆਂਗ ਬੱਚਿਆਂ ਦੇ ਸਕੂਲ ਵਿਖੇ ਉਨ੍ਹਾਂ ਨਾਲ ਦੀਵਾਲੀ ਦੇ ਤਿਉਹਾਰ ਮਨਾਇਆ ਅਤੇ ਵਿਦਿਆਰਥੀਆਂ ਨੂੰ ਤੋਹਫੇ ਅਤੇ ਨਿਊਟ੍ਰੀਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਦਿਵਿਆਂਗ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵਿਚ ਗੀਤ, ਕੋਰਿਉਗ੍ਰਾਫੀ ਅਤੇ ਭੰਗੜਾ ਪੇਸ਼ ਕੀਤਾ ਗਿਆ। ਉਨ੍ਹਾਂ ਸਕੂਲ ਵਿਖੇ ਡਿਪਟੀ ਕਮਿਸ਼ਨਰ ਦੇ ਆਉਣ ਉਤੇ ਬਹੁਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਆਪਣੀ ਗੀਤ ਗਾ ਕੇ ਸੁਣਾਏ ਅਤੇ ਮੁੜ ਸਕੂਲ ਵਿਚ ਆਉਣ ਬਾਰੇ ਵੀ ਕਿਹਾ। ਬੱਚਿਆਂ ਵਲੋਂ ਡਿਪਟੀ ਕਮਿਸ਼ਨਰ ਦੀ ਆਮਦ ਨੂੰ ਲੈ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਸੀ।
ਇਸ ਮੌਕੇ ਸਮਾਜਿਕ ਸੁੱਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰੂਪਨਗਰ, ਪੰਜਾਬ ਵੱਲੋ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਦਿਵਾਲੀ ਦੇ ਤਿਉਹਾਰ ਸਪੈਸ਼ਲ ਰਿਸੋਰਸ ਸੈਂਟਰ, ਪਿੰਡ ਮਾਣੇਮਾਜਰਾ, ਸ਼੍ਰੀ ਚਮਕੌਰ ਸਾਹਿਬ ਵਿਖੇ ਪੜ੍ਹ ਰਹੇ ਬੱਚਿਆਂ ਨੂੰ ਉਨ੍ਹਾਂ ਵਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਲਈ ਉਨ੍ਹਾਂ ਦਾ ਮਾਣ ਵਧਾਉਣ ਲਈ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਪਿੰਡ ਮਾਣੇਮਾਜਰੇ ਦੇ ਆਂਗਨਵਾੜੀ ਸੈਂਟਰ ਵਿਖੇ ਵੀ ਬੱਚਿਆਂ ਨੂੰ ਵੱਖ-ਵੱਖ ਉਪਹਾਰ ਦਿਤੇ ਗਏ।
ਇਸ ਮੌਕੇ ਤਹਿਸੀਲਦਾਰ ਰੂਪਗਨਰ ਕੁਲਦੀਪ ਸਿੰਘ, ਜਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਸਰੂਤੀ ਸ਼ਰਮਾ, ਜਿਲ੍ਹਾ ਬਾਲ ਸੁੱਰਖਿਆ ਅਫ਼ਸਰ ਸ਼੍ਰੀਮਤੀ ਰਜਿੰਦਰ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਰਜਿੰਦਰਪਾਲ ਕੌਰ, ਅਤੇ ਰਿਸੋਰਸ ਸੈਂਟਰ ਸਟਾਫ਼ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।