ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਸਵੇਰੇ ਖੁੱਲਣ ਉਪਰੰਤ ਅਚਨਚੇਤ ਦੌਰਾ ਕੀਤਾ

ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਸਵੇਰੇ ਖੁੱਲਣ ਉਪਰੰਤ ਅਚਨਚੇਤ ਦੌਰਾ ਕੀਤਾ
ਰੂਪਨਗਰ, 25 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਦੇ ਸਵੇਰੇ 9 ਵਜੇ ਖੁੱਲਦੇ ਸਮੇਂ ਹੀ ਅਚਨਚੇਤ ਦੌਰਾ ਕੀਤਾ ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਹਰ ਇੱਕ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ ਕੇਂਦਰ ਅਤੇ ਵਿਸ਼ੇਸ਼ ਤੌਰ ਤੇ ਗੁਸ਼ਲਖਾਨਿਆਂ ਦੀ ਸਫਾਈ ਅਤੇ ਪੀਣ ਵਾਲੇ ਪਾਣੀ ਨੂੰ ਯਕੀਨੀ ਤੌਰ ਤੇ ਬਰਕਰਾਰ ਰੱਖਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੇਵਾ ਕੇਂਦਰ ਵਿਖੇ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜ਼ਾਇਜਾ ਲਿਆ ਤੇ ਸੇਵਾ ਕੇਂਦਰ ਵਿਖੇ ਆ ਰਹੀਆਂ ਦਿੱਕਤਾਂ ਬਾਰੇ ਪੁੱਛਿਆ। ਉਨ੍ਹਾਂ ਸੇਵਾ ਕੇਂਦਰ ਦੇ ਮੈਨੇਜਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਕੰਮ ਸਚੁੱਜੇ ਅਤੇ ਸਮਾਂਬੱਧ ਸਮੇਂ ਅਨੁਸਾਰ ਕੀਤੇ ਜਾਣ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਜ਼ਿਲ੍ਹਾ ਨਾਗਰਿਕ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਆ ਕੇ ਸੇਵਾਵਾਂ ਲੈ ਰਹੇ ਹਨ, ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਖਿਆ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਵਿਚ ਮੁਸ਼ਕਿਲ ਆਉਂਦੀ ਹੈ ਤਾਂ ਉਹ ਡਿਪਟੀ ਦਫ਼ਤਰ ਵਿਖ਼ੇ ਪਹੁੰਚ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ।