ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ
ਰੂਪਨਗਰ, 21 ਅਗਸਤ: ਬੀਤੇ ਦਿਨੀ ਭਾਖੜਾ ਡੈਮ ਵਿਚ ਪਾਣੀ ਵੱਧਣ ਕਾਰਨ ਜ਼ਿਲ੍ਹੇ ਵਿਚ ਕਈ ਥਾਵਾਂ ਉਤੇ ਹੜ੍ਹਾਂ ਜਿਹੀ ਸਥਿਤੀ ਪਾਈ ਗਈ ਜਿੱਥੇ ਸ਼੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਕਈ ਪਿੰਡਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ। ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦਿਨ-ਰਾਤ ਯਤਨ ਕਰਕੇ ਪ੍ਰਭਾਵਿਤ ਲੋਕਾਂ ਦੀ ਮੱਦਦ ਕੀਤੀ ਗਈ ਜਿਸ ਉਪਰੰਤ ਪਿੰਡਾਂ ਵਿਚ ਚਲਾਏ ਜਾ ਰਹੇ ਕਾਰਜਾਂ ਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ. ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡਾਂ ਵਿਚ ਕੀਤੀ ਗਏ ਬਚਾਅ ਕਾਰਜਾਂ ਤੇ ਜਨ-ਜੀਵਨ ਨੂੰ ਬਹਾਲ ਕਰਨ ਸਬੰਧੀ ਕੰਮਾਂ ਦੀ ਸਮੀਖਿਆ ਕੀਤੀ ਉਨ੍ਹਾਂ ਕਿਹਾ ਕਿ ਆਮ ਜਨ ਜੀਵਨ ਨੂੰ ਪਹਿਲਾਂ ਦੀ ਤਰ੍ਹਾਂ ਕਰਨ ਲਈ ਜਲਦ ਤੋਂ ਜਲਦ ਸੜਕਾਂ, ਪੁਲੀਆਂ ਅਤੇ ਬੰਨਾਂ ਨੂੰ ਠੀਕ ਕਰਨ ਦਾ ਕੰਮ ਪੂਰਾ ਕੀਤਾ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਇਸ ਲਈ ਜਿੱਥੇ ਜਿੱਥੇ ਬੀਤੇ ਸਮੇਂ ਨੁਕਸਾਨ ਨੂੰ ਹੋਇਆ ਹੈ ਉਸ ਨੂੰ ਪੱਕੇ ਤੌਰ ਉਤੇ ਠੀਕ ਕਰ ਲਿਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਬਾਰਿਸ਼ ਪੈਣ ਕਾਰਨ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਸਬੰਧਿਤ ਅਧਿਕਾਰੀ ਆਪਣੇ-ਆਪਣੇ ਅਧੀਨ ਆਉਂਦੇ ਖੇਤਰਾਂ ਵਿਚ ਲੋਕਾਂ ਨੂੰ ਸੁਚੇਤ ਕਰਨ ਕਿ ਪਾਣੀ ਦੇ ਆਉਣ ਕਾਰਨ ਕਈ ਖੇਤਰਾਂ ਵਿਚ ਕਾਫੀ ਜਿਆਦਾ ਖਾਰ ਪੈ ਗਈ ਹੈ ਜਿਸ ਕਰਕੇ ਆਉਣ ਵਾਲੇ ਸਮੇਂ ਵਿਚ ਥੋੜੀ ਜਿਹੀ ਵੀ ਬਾਰਿਸ਼ ਪੈਣ ਉਤੇ ਦਰਿਆ, ਨਹਿਰਾਂ ਅਤੇ ਟੋਬਿਆਂ ਕੋਲ ਗੁਜ਼ਰਨ ਤੋਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਪਾਣੀ ਦਾ ਪੱਧਰ ਵੀ ਠੀਕ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀ ਹੈ, ਜਿੱਥੇ ਵੀ ਕੋਈ ਚੁਣੌਤੀਪੂਰਨ ਸਥਿਤੀ ਪੈਦਾ ਹੁੰਦੀ ਹੈ ਉਸੇ ਸਮੇਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜ਼ਰੂਰ ਰਾਬਤਾ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਮੁੱਖ ਮੰਤਰੀ ਫੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, .ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਢਿੱਲੋਂ ਅਤੇ ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ ਹਾਜ਼ਰ ਸਨ।