ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੇਲ੍ਹ ਰੋਪੜ ਦਾ ਅਚਨਚੇਤ ਦੌਰਾ ਕੀਤਾ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੇਲ੍ਹ ਰੋਪੜ ਦਾ ਅਚਨਚੇਤ ਦੌਰਾ ਕੀਤਾ
ਰੂਪਨਗਰ, 13 ਦਸੰਬਰ: ਜੇਲ੍ਹ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਸਮੇਤ ਜੇਲ੍ਹ ਪ੍ਰਬੰਧਾਂ ਦਾ ਜਾਇਜਾ ਲੈਣ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਜਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ।
ਉਨ੍ਹਾਂ ਨੇ ਖਾਸ ਤੌਰ ਉਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ। ਮਰੀਜਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਸੇਵਾਵਾਂ ਲੈ ਰਹੀਆਂ ਮਰੀਜਾਂ ਨਾਲ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਉਨ੍ਹਾਂ ਵਲੋਂ ਸੰਤੁਸ਼ਟੀ ਪ੍ਰਗਟਾਈ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ ਅਤੇ ਜੇਲ੍ਹ ਪ੍ਰਸਾਸ਼ਨ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ ਅਤੇ ਅਲੱਗ ਵਾਰਡ ਵਿੱਚ ਜਾ ਕੇ ਜੇਲ੍ਹ ਵਿੱਚ ਬੰਦ ਔਰਤਾਂ ਦੀਆਂ ਮੁਸ਼ਕਲਾ ਸੁਣੀਆਂ ਅਤੇ ਮੌਕੇ ਉਤੇ ਹੀ ਹੱਲ ਕਰਨ ਦਾ ਜੇਲ੍ਹ ਪ੍ਰਸਾਸ਼ਨ ਨੂੰ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਨੇ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ੍ਹ ਪ੍ਰਬੰਧਾ ਨੂੰ ਨਿਯਮਾਂ ਮੁਤਾਬਿਕ ਚੁਸਤ ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।