ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਆਈ. ਏ. ਐੱਸ. ਵਲੋਂ ਜ਼ਿਲ੍ਹਾ ਰੂਪਨਗਰ ਵਿਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼
ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ
ਰੂਪਨਗਰ, 29 ਸਤੰਬਰ:
ਡਿਪਟੀ ਕਮਿਸ਼ਨਰ ਰੂਪਨਗਰ, ਸ੍ਰੀਮਤੀ ਸੋਨਾਲੀ ਗਿਰੀ ਵਲੋਂ ਜ਼ਿਲ੍ਹਾ ਰੂਪਨਗਰ ਵਿਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਸਮੇਤ ਸਿਵਲ ਸਰਜਨ, ਜ਼ਿਲ੍ਹਾ ਪੋ੍ਰਗਰਾਮ ਅਫਸਰ ਆਦਿ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਵਲੋਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਇਕ ਜਰੂਰੀ ਸਰਵੇ ਹੈ, ਜਿਸ ਵਿਚ ਜ਼ਿਲ੍ਹਾ ਰੂਪਨਗਰ ਨੂੰ ਚੰਗੇ ਅੰਕਾਂ ਨਾਲ ਜੇਤੂ ਬਣਾਇਆ ਜਾ ਸਕਦਾ ਹੈ। ਪਿੰਡਾਂ ਵਿਚ ਸਾਫ ਸਫਾਈ ਦੇ ਪੱਧਰ ਨੂੰ ਉਚਾ ਚੁੱਕ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਿਆ ਜਾ ਸਕਦਾ ਹੈ। ਜ਼ੋ ਕਿ ਕੌਮੀ ਪੱਧਰ ਤੇ ਹੋਣ ਵਾਲੇ ਸਰਵੇ ਵਿਚ ਜ਼ਿਲ੍ਹੇ ਲਈ ਬਹੁਤ ਜ਼ਰੂਰੀ ਹੈ। ਸਵੱਛ ਸਰਵੇਖਣ ਦੇ ਵੱਖ ਵੱਖ ਪੜਾਵਾਂ ਨੂੰ ਵਿਸਥਾਰ ਵਿਚ ਵਿਚਾਰਿਆ ਗਿਆ ਤਾਂ ਜੋ ਇਸ ਤੇ ਹੋਣ ਵਾਲੇ ਕੰਮਾਂ ਪ੍ਰਤੀ ਸਾਰੇ ਵਿਭਾਗਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ ਮੈਨੀਟੇਸ਼ਨ ਅਫਸਰ, ਰੂਪਨਗਰ ਅਤੇ ਕਾਰਜਕਾਰੀ ਇੰਜੀਨੀਅਰਜ਼ ਵੀ ਮੌਜੂਦ ਸਨ।