• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਡਿਪਟੀ ਕਮਿਸ਼ਨਰ ਵਲੋਂ ਰੂਪਨਗਰ ਮੰਡੀ ਦਾ ਅਚਨਚੇਤ ਦੌਰਾ

ਪ੍ਰਕਾਸ਼ਨ ਦੀ ਮਿਤੀ : 29/09/2025
Deputy Commissioner makes surprise visit to Rupnagar Mandi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਡਿਪਟੀ ਕਮਿਸ਼ਨਰ ਵਲੋਂ ਰੂਪਨਗਰ ਮੰਡੀ ਦਾ ਅਚਨਚੇਤ ਦੌਰਾ

ਕਿਸਾਨ ਭਰਾਵਾਂ ਨੂੰ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਲਿਆਉਣ ਦੀ ਅਪੀਲ

ਰੂਪਨਗਰ, 29 ਸਤੰਬਰ : ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਰੂਪਨਗਰ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਵਲੋਂ ਅੱਜ ਰੂਪਨਗਰ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਫ਼ਸਲ ਦੀ ਖ੍ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹੇ ਦੇ ਐਸ.ਐਸ.ਪੀ. ਸ੍ਰੀ ਗੁਲਨੀਤ ਖੁਰਾਣਾ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਇਸ ਵੇਲੇ ਉਨ੍ਹਾਂ ਵਲੋਂ ਝੋਨੇ ਦੀ ਨਮੀ ਚੈੱਕ ਕੀਤੀ ਗਈ, ਜੋ ਕਿ ਸਹੀ ਪਾਈ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਭਾਰ ਮਾਪਣ ਦੇ ਪ੍ਰਬੰਧ ਅਤੇ ਭੁਗਤਾਨ ਪ੍ਰਕਿਰਿਆ ‘ਤੇ ਖ਼ਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਮਿਲਕੇ ਉਨ੍ਹਾਂ ਦੇ ਸੁਝਾਅ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਖੜ੍ਹੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਦੀ ਫ਼ਸਲ ਦੀ ਖ੍ਰੀਦ ਸਮੇਂ ਸਾਰੇ ਲਾਜ਼ਮੀ ਇੰਤਜਾਮ ਸੁਚਾਰੂ ਤਰੀਕੇ ਨਾਲ ਕੀਤੇ ਜਾਣ ਅਤੇ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਫਸਲ ਦੀ ਸਮੇਂ-ਸਿਰ ਲਿਫ਼ਟਿੰਗ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਸਮੇਂ ਸਿਰ ਮਿਲ ਸਕੇ।