ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਦਾ ਕਰਨਗੇ
13 ਅਗਸਤ ਨੂੰ ਹੋਵੇਗੀ ਫੁਲ ਡਰੈਸ ਰਿਹਰਸਲ- ਨਹਿਰੂ ਸਟੇਡੀਅਮ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਰੂਪਨਗਰ, 3 ਅਗਸਤ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਅਜਾਦੀ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਨਹਿਰੂ ਸਟੇਡੀਅਮ ਵਿਖੇ ਹੋਵੇਗਾ, ਜਿਸ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਦਾ ਕਰਨਗੇ। ਉਨ੍ਹਾਂ ਨਾਲ ਹੀ ਕਿਹਾ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ।
ਡਾ. ਪ੍ਰੀਤੀ ਯਾਦਵ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰ਼ਜ ਨਿਭਾਉਣ ਇਸ ਵਿੱਚ ਕਿਸੇ ਕਿਸਮ ਦੀ ਵੀ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਨਹਿਰੂ ਸਟੇਡੀਅਮ ਦੀ ਸਾਫ ਸਫਾਈ ਯਕੀਨੀ ਬਣਾਉਣ, ਸਿਹਤ ਸੇਵਵਾਂ, ਸਾਫ ਪੀਣ ਵਾਲਾ ਪਾਣੀ, ਫਾਇਰ ਬ੍ਰਿਗੇਡ, ਬਿਜਲੀ ਸਪਲਾਈ, ਮਹਿਮਾਨਾਂ ਅਤੇ ਲੋਕਾਂ ਦੇ ਬੈਠਣ ਲਈ ਵਧੀਆ ਪ੍ਰਬੰਧ ਕਰਨ ਲਈ ਸੁਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।ਇਸ ਤੋਂ ਇਲਾਵਾ ਪਰੇਡ, ਬੈਂਡ ਤੇ ਮਾਰਚਪਾਸਟ ਸਬੰਧੀ ਸਬੰਧਿਤ ਵਿਭਾਗਾਂ ਨੂੰ ਵੀ ਤਿਆਰੀ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਬਰਸਾਤ ਦੇ ਮੌਸਮ ਦੇ ਮੱਦਨਜ਼ਰ ਬਦਲਵੇਂ ਪ੍ਰਬੰਧਾਂ ਬਾਰੇ ਵੀ ਹੁਣ ਤੋਂ ਹੀ ਤਿਆਰ ਰਹਿਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ ) ਸ਼੍ਰੀਮਤੀ ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵ) ਸ ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਅਰਵਿੰਦਰਪਾਲ ਸਿੰਘ ਸੋਮਲ, ਐੱਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐੱਸ.ਪੀ ਹੈਡਕੁਆਰਟਰ ਰਾਜਪਾਲ ਸਿੰਘ ਹੁੰਦਲ ਅਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।