ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਦੀ ਮਸ਼ੀਨਰੀ ਰਾਹੀਂ ਸੁਚੱਜੀ ਵਰਤੋਂ ਕਰਨ ਸਬੰਧੀ ਮੀਟਿੰਗ ਕੀਤੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਦੀ ਮਸ਼ੀਨਰੀ ਰਾਹੀਂ ਸੁਚੱਜੀ ਵਰਤੋਂ ਕਰਨ ਸਬੰਧੀ ਮੀਟਿੰਗ ਕੀਤੀ
ਰੂਪਨਗਰ, 19 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਵੱਖ-ਵੱਖ ਵਿਭਾਗਾਂ ਦੀ ਪਰਾਲੀ ਪ੍ਰਬੰਧਨ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ ਜਿਸ ਵਿੱਚ ਸੈਂਟਰਲੀ ਸਪੌਸਰਡ ਸਕੀਮ ਕਰਾਪ ਰੈਜੀਡਿਊਲ ਮੈਨੇਜਮੈਂਟ ਤਹਿਤ ਮਸ਼ੀਨਾਂ ਦੀ ਮੈਪਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਝੋਨੇ ਦੀ ਕਟਾਈ ਤੋਂ ਪਹਿਲਾ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਦੇ ਅਗੇਤੇ ਪ੍ਰਬੰਧ ਕੀਤੇ ਜਾ ਸਕਣ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਨੂੰ ਕਿਹਾ ਕਿ ਪਿੰਡ ਵਾਇਜ ਝੋਨੇ ਹੇਠ ਰਕਬਾ, ਝੋਨੇ ਤੋਂ ਪੈਦਾ ਹੁੰਦੀ ਪਰਾਲੀ ਅਤੇ ਮੋਜੂਦ ਮਸ਼ੀਨਰੀ ਅਤੇ ਨਵੇਂ ਦਿੱਤੇ ਸਪਲਾਈ ਆਰਡਰ ਦੀ ਮਸ਼ੀਨਰੀ ਤੋਂ ਕਿੰਨਾ ਝੋਨੇ ਦਾ ਰਕਬਾ ਕਵਰ ਕੀਤੀ ਜਾ ਸਕਦਾ ਹੈ ਇਸ ਦੀ ਰਿਪੋਰਟ ਦਿੱਤੀ ਜਾਵੇ ਤਾਂ ਜੋ ਲੋੜਵੰਦ ਕਿਸਾਨਾਂ ਨੂੰ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਮਸ਼ੀਨਰੀ ਦੇ ਪ੍ਰਬੰਧ ਕੀਤੇ ਜਾ ਸਕਣ।
ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਬੀਰਦਵਿੰਦਰ ਸਿੰਘ ਨੂੰ ਕਿਹਾ ਕਿ ਐਕਸ ਸੀਟੂ ਤਹਿਤ ਬੇਲਰ/ਰੇਕ ਵੱਲੋ ਬਣਾਇਆ ਗੰਢਾਂ ਇੰਡਸਟਰੀ ਤੱਕ ਪਹੁੰਚਾਉਣ ਦੀ ਮੈਪਿੰਗ ਕੀਤੀ ਜਾਵੇ। ਇਸ ਮੌਕੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਵਿਭਾਗ ਦੀ ਸਾਰੀ ਮਸ਼ੀਨਰੀ ਦੀ ਮੈਪਿੰਗ ਕਰਾਉਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬਲਜੀਤ ਸਿੰਘ ਅਤੇ ਏ.ਓ. ਸ਼੍ਰੀ ਪੰਕਜ ਸਿੰਘ ਵੀ ਹਾਜ਼ਰ ਸਨ।