ਬੰਦ ਕਰੋ

ਡਿਪਟੀ ਕਮਿਸ਼ਨਰ ਵੱਲੋਂ ਪੈਨਸ਼ਨ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ

ਪ੍ਰਕਾਸ਼ਨ ਦੀ ਮਿਤੀ : 25/07/2018
ਸਮਾਜਿਕ ਸੁਰੱਖਿਆ ਸਕੀਮਾਂ ਦੀ ਸਮੀਖਿਆ

ਪੈਨਸ਼ਨ ਸਕੀਮਾਂ Press Note 24th July 2018

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ।

ਜ਼ਿਲ੍ਹੇ ਦੇ 52710 ਲੋੜਵੰਦ ਵਿਅਕਤੀਆਂ ਨੂੰ ਮੁਹਈਆ ਕਰਵਾਈ ਜਾਂਦੀ ਹੈ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਰੂਪਨਗਰ, 24 ਜੁਲਾਈ- ਰਾਜ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਵਲੌਂ ਪੈਨਸ਼ਨ ਸਕੀਮ ਤਹਿਤ ਸੂਬੇ ਦੇ ਬਜੁਰਗਾਂ, ਵਿਧਵਾਂਵਾਂ , ਨਿਆਸਰਿਤ ਬਚਿੱਆਂ ਅਤੇ ਅਪੰਗ ਵਿਅਕਤੀਆ ਨੂੰ ਆਰਥਿਕ ਸਹਾਇਤਾ ਦੇ ਰੂਪ ਵਿੱਚ ਪੈਨਸ਼ਨ ਮੁਹੱਇਆ ਕਰਵਾਈ ਜਾਂਦੀ ਹੈ। ਇਸ ਪੈਨਸ਼ਨ ਸਕੀਮ ਤਹਿਤ ਜ਼ਿਲ੍ਹੇ ਦੇ 52710 ਬਜੁਰਗਾਂ, ਵਿਧਵਾਂਵਾਂ , ਨਿਆਸਰਿਤ ਬਚਿੱਆਂ ਅਤੇ ਅਪੰਗ ਵਿਅਕਤੀਆ ਨੂੰ 750 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਪੈਨਸ਼ਨ ਮੁਹਈਆ ਕਰਵਾਈ ਜਾਂਦੀ ਹੈ।ਇਸ ਤਹਿਤ ਦਸੰਬਰ 2017 ਉਪਰੰਤ ਹਰ ਮਹੀਨੇ ਪੈਨਸ਼ਨਰਾਂ ਦੇ ਖਾਤਿਆਂ ਵਿਚ ਪੈਨਸ਼ਨ ਜਮ੍ਹਾਂ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੀਤ ਜਾਰੰਗਲ ਨੇ ਅੱਜ ਇਥੇ ਸਮਾਜਿਕ ਸੁਰੱਖਿਆ ਵਿਭਾਗ ਦੇ ਕੰਮਾਂ ਦਾ ਜਾਇਜਾ ਲੈਣ ਮੌਕੇ ਕੀਤਾ । ਉਨਾਂ ਦਸਿਆ ਕਿ ਇਸ ਤਹਿਤ ਪਹਿਲਾਂ ਹੀ ਜੂਨ 2018 ਤੱਕ ਦੀ ਪੈਨਸ਼ਨ ਲਾਭਪਾਤਰੀਆਂ ਦੇ ਖਾਤਿਆਂ ਵਿਚ ਭੇਜੀ ਜਾ ਚੁੱਕੀ ਹੈ। ਜੇਕਰ ਕਿਸੇ ਦੇ ਬੈਂਕ ਖਾਤੇ ਵਿਚ ਪੈਨਸ਼ਨ ਜਮਾਂ ਨਹੀ ਹੋਈ ਤਾਂ ਉਹ ਜ਼ਿਲ੍ਹਾ ਸਮਾਜਿਕ ਸੁਰਖਿਆ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ।

ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦਸਿਆ ਕਿ ਜ਼ਿਲ੍ਹੇ ਦੇ 52710 ਪੈਨਸ਼ਨ ਧਾਰਕਾਂ ਨੂੰ ਜੂਨ 2018 ਦੀ 03 ਕਰੋੜ 95 ਲੱਖ, 32 ਹਜਾਰ 5 ਸੌ ਰੁਪਏ ਦੀ ਪੈਨਸ਼ਨ ਲਾਭਪਾਤਰੀਆਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ । ਜੇਕਰ ਕਿਸੇ ਲਾਭਪਾਤਰੀ ਨੂੰ ਹੁਣ ਤੱਕ ਪਿਛਲੇ ਮਾਰਚ ਮਹੀਨੇ ਦੀ ਪੈਨਸ਼ਨ ਪ੍ਰਾਪਤ ਨਹੀਂ ਹੋਈ ਤਾਂ ਉਹ ਉਨ੍ਹਾਂ ਦੇ ਦਫਤਰ ਨਾਲ ਸੰਪਰਕ ਕਰ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਪੈਨਸ਼ਨਾਂ ਦਾ ਲਾਭ ਲੈਣ ਲਈ 531 ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨਾਂ ਵਿਚੋਂ 498 ਅਰਜੀਆਂ ਪ੍ਰਵਾਨ ਕਰ ਲਈਆਂ ਗਈਆਂ ਹਨ ਜਦਕਿ ਬਾਕੀ 33 ਸ਼ਰਤਾ ਪੂਰੀਆਂ ਨਾ ਕਰਨ ਕਾਰਨ ਰੱਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਅੰਗਹੀਣ ਬੱਚਿਆਂ/ਵਿਅਕਤੀਆਂ ਨੂੰ ਪੈਨਸ਼ਨ/ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।ਉਨ੍ਹਾਂ ਇਹ ਵੀ ਦਸਿਆ ਕਿ ਨਵੀਂ ਪੈਨਸ਼ਨ ਲਗਾਉਣ ਲਈ ਫਾਰਮ ਸੁਵਿਧਾ ਕੇਂਦਰਾਂ ਅਤੇ ਬਾਲ ਵਿਕਾਸ ਤੇ ਪ੍ਰੋਜੈਕਟ ਦਫਤਰਾਂ ਵਿਚ ਉਪਲਬਧ ਹਨ ਲਾਭਪਾਤਰੀ ਸੁਵਿਧਾ ਕੇਂਦਰ ਵਿਚ ਹੀ ਫਾਰਮ ਭਰ ਕੇ ਆਨਲਾਈਨ ਕਰਵਾ ਸਕਦਾ ਹੈ ।ਇਸ ਤੋਂ ਇਲਾਵਾ ਲਾਭਪਾਤਰੀ ਨਵੀਂ ਪੈਨਸ਼ਨ ਲਗਾਉਣ ਲਈ ਆਫਲਾਈਨ ਫਾਰਮ ਵੀ ਜਮ੍ਹਾ ਕਰਵਾ ਸਕਦਾ ਹੈ ਜੋ ਕਿ ਸਬੰਧਤ ਸੀ.ਡੀ.ਪੀ.ਓ. ਦਫਤਰ ਵਿਖੇ ਜਮ੍ਹਾ ਕਰਵਾਇਆ ਜਾ ਸਕਦਾ ਹੈ । ਸਬੰਧਤ ਸੀ.ਡੀ.ਪੀ.ਓ. ਬਿਨੈਕਾਰ ਵੱਲੋਂ ਦਿੱਤਾ ਫਾਰਮ ਤੇ ਪੂਰਨ ਤੋਰ ਤੇ ਕਾਰਵਾਈ ਕਰਨ ਉਪਰੰਤ ਜਿਲ੍ਹਾ ਸਮਾਜਿਕ ਸੁਰਖਿਆ ਦਫਤਰ ਵਿਖੇ ਮਨਜ਼ੂਰੀ ਹਿੱਤ ਭੇਜਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ: ਲਖਮੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ , ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ, ਸ਼੍ਰੀ ਹਰਬੰਸ ਸਿੰਘ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਤੇ ਨੰਗਲ, ਸ਼੍ਰੀ ਮਨਕਮਲਜੀਤ ਸਿੰਘ ਚਾਹਲ ਐਸ.ਡੀ.ਐਮ. ਚਮਕੌਰ ਸਾਹਿਬ, ਸ਼੍ਰੀ ਜਸਪ੍ਰੀਤ ਸਿੰਘ ਸਹਾਇਕ ਕਮਿ਼ਸਨਰ(ਜਨਰਲ), ਸ਼੍ਰੀ ਜਸਵੰਤ ਸਿੰਘ ਜ਼ਿਲ੍ਹਾ ਮਾਲ ਅਫਸਰ, ਸ਼੍ਰੀ ਗੁਰਨੇਤਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ , ਸ਼੍ਰੀਮਤੀ ਅਵਤਾਰ ਕੌਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸ਼੍ਰੀਮਤੀ ਰਜਿੰਦਰ ਕੌਰ ਜ਼ਿਲ੍ਹਾ ਬਾਲ ਸੁਰਖਿਆ ਅਫਸਰ, ਮੈਡਮ ਮੋਹਿਤਾ ਬਾਲ ਸੁਰਖਿਆ ਅਫਸਰ, ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।