ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਲਹਿਰੀ ਸ਼ਾਹ ਮੰਦਿਰ ਵਿਖੇ ਨਤਮਸਤਕ ਹੋਏ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਲਹਿਰੀ ਸ਼ਾਹ ਮੰਦਿਰ ਵਿਖੇ ਨਤਮਸਤਕ ਹੋਏ
ਰੂਪਨਗਰ, 21 ਮਾਰਚ: ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਆਪਣਾ ਅਹੁਦਾ ਸੰਭਾਲਣ ਉਪਰੰਤ ਲਹਿਰੀ ਸ਼ਾਹ ਮੰਦਿਰ ਵਿਖੇ ਤਮਸਤਕ ਹੋਕੇ ਉਨ੍ਹਾਂ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਧਰਮ ਪਤਨੀ ਤਾਨੀਆ ਬੈਂਸ ਆਈ.ਆਰ.ਐਸ ਡਿਪਟੀ ਕਮਿਸ਼ਨਰ ਜੀ.ਐਸ.ਟੀ ਲੁਧਿਆਣਾ ਅਤੇ ਮਾਤਾ ਅਮਰਜੀਤ ਕੌਰ ਅਤੇ ਜਸਮੀਤ ਵਾਲੀਆ ਪੁੱਤਰ ਵੀ ਮੋਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਨੇ ਕਿਹਾ ਕਿ ਉਹ ਬਹੁਤ ਖੁਸ਼ ਨਸੀਬ ਹਨ ਜੋ ਗੁਰੂਆਂ ਦੀ ਚਰਨ ਛੋਹ ਅਤੇ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਇਤਿਹਾਸਿਕ ਜ਼ਿਲ੍ਹੇ ਵਿੱਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਸੁਰੂ ਕੀਤਾ ਹੈ ਉਸ ਨੂੰ ਹੋਰ ਹੁੰਗਾਰਾ ਦੇਣ ਲਈ ਜ਼ਿਲ੍ਹੇ ਦੇ ਸਮੂਹ ਸੀਨੀਅਰ ਅਧਿਕਾਰੀ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਅਤੇ ਲੋਕਾਂ ਵਿੱਚ ਭਾਈਵਾਲਤਾ ਦਾ ਮਾਹੌਲ ਸਿਰਜਣਗੇ।