ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਹਿਰਾਮਪੁਰ ਵਿਖੇ ਆਂਗਣਵਾੜੀ ਸੈਂਟਰ ਦੀ ਚੈਕਿੰਗ ਕੀਤੀ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਹਿਰਾਮਪੁਰ ਵਿਖੇ ਆਂਗਣਵਾੜੀ ਸੈਂਟਰ ਦੀ ਚੈਕਿੰਗ ਕੀਤੀ
ਰੂਪਨਗਰ, 18 ਨਵੰਬਰ: ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਹਿਰਾਮਪੁਰ ਵਿਖੇ ਆਂਗਣਵਾੜੀ ਸੈਂਟਰ ਦੀ ਚੈਕਿੰਗ ਕੀਤੀ ਅਤੇ ਜਿਲਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ ਨੂੰ ਹਦਾਇਤ ਕੀਤੀ ਕਿ ਤੈਅ ਮਾਪਦੰਡਾਂ ਅਨੁਸਾਰ ਬੱਚਿਆਂ ਨੂੰ ਖੁਰਾਕ ਮੁੱਹਈਆ ਕਰਵਾਈ ਜਾਵੇ ਅਤੇ ਬੱਚਿਆਂ ਦੀ ਸਿਹਤ ਜਾਂਚ ਯਕੀਨੀ ਜਾਵੇ।
ਇਸ ਮੌਕੇ ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਵਿੱਚ 14 ਨਵੰਬਰ ਤੋਂ 20 ਨਵੰਬਰ ਤੱਕ ਉਡਾਰੀਆਂ ਬਾਲ ਵਿਕਾਸ ਮੇਲਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਅੱਜ ਦਾਦਾ-ਦਾਦੀ ਦਿਵਸ ਮਨਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਦਾਦਾ ਦਾਦੀ ਵਲੋਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਬੱਚਿਆਂ ਨੂੰ ਕਹਾਣੀਆਂ ਸੁਣਾਈਆਂ ਗਈਆਂ, ਮਿੱਟੀ ਦੇ ਖਿਡੌਣੇ ਬਣਾਉਣੇ ਬਾਰੇ ਦੱਸਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੇਲੇ ਸਮੂਹ ਸ਼ਹਿਰ/ਪਿੰਡ ਵਾਸੀਆਂ, ਸਰਪੰਚਾਂ/ਕੌਂਸਲਰਾਂ ਦੇ ਨਾਲ-ਨਾਲ ਸਮੂਹ ਸੁਪਰਵਾਈਜਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਆਂਗਣਵਾੜੀ ਸੈਂਟਰ ਵਿੱਚ ਦਰਜ ਲਾਭਪਾਤਰੀਆਂ ਤੋਂ ਇਲਾਵਾ ਬੱਚਿਆਂ ਦੇ ਮਾਤਾ-ਪਿਤਾ/ ਦਾਦਾ-ਦਾਦੀ ਅਤੇ ਆਮ ਲੋਕਾਂ ਨੂੰ ਵੀ ਮੇਲਿਆਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਪੀ ਸੀ ਐਸ ਹਰਜੋਤ ਕੌਰ, ਰਾਹੁਲ ਗੌਤਮ ਜਿਲ੍ਹਾ ਕੁਆਰਡੀਨੋਟ ਪੋਸ਼ਣ ਅਭਿਆਨ, ਸੁਪਰਵਾਈਜ਼ਰ ਬਖਸ਼ੀਸ਼ ਕੌਰ ਅਤੇ ਜਸਵੀਰ ਕੌਰ ਆਗਣਵਾੜੀ ਵਰਕਰ ਅਤੇ ਪਿੰਡ ਦੇ ਸਰਪੰਚ ਪੰਚਾਇਤ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ।