ਡਿਪਟੀ ਕਮਿਸ਼ਨਰ ਨੇ ਕੇਂਦਰੀ ਵਿਦਿਆਲਿਆ ਖਾਨਪੁਰ ਦੀ ਨਵੀਂ ਇਮਾਰਤ ਦਾ ਨੀਹ ਪੱਥਰ ਰੱਖਿਆ

ਡਿਪਟੀ ਕਮਿਸ਼ਨਰ ਨੇ ਕੇਂਦਰੀ ਵਿਦਿਆਲਿਆ ਖਾਨਪੁਰ ਦੀ ਨਵੀਂ ਇਮਾਰਤ ਦਾ ਨੀਹ ਪੱਥਰ ਰੱਖਿਆ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਕੇਂਦਰੀ ਵਿਦਿਆਲਿਆ ਖਾਨਪੁਰ ਦੀ ਨਵੀਂ ਇਮਾਰਤ ਦਾ ਨੀਹ ਪੱਥਰ ਰੱਖਿਆ
ਰੂਪਨਗਰ, 16 ਨਵੰਬਰ: ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਕੇਂਦਰੀ ਵਿਦਿਆਲਿਆ, ਖਾਨਪੁਰ, ਜ਼ਿਲ੍ਹਾ ਰੂਪਨਗਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੇਂਦਰੀ ਵਿਦਿਆਲਿਆ ਦੇ ਸਟਾਫ ਤੇ ਵਿਦਿਆਰਥੀਆਂ ਨਾਲ ਸਾਂਝੇ ਤੌਰ ਤੇ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸ਼੍ਰੀ ਟੀ. ਬ੍ਰਹਮਾਨੰਦਮ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਕੇਂਦਰੀ ਵਿਦਿਆਲਿਆ ਦੇ ਪ੍ਰਿੰਸੀਪਲ ਸ਼੍ਰੀਮਤੀ ਜੋਤੀ ਲੁਥਰਾ ਅਤੇ ਵਿਦਿਆਰਥੀਆਂ ਵਲੋਂ ਗੁਲਦਸਤੇ ਭੇਟ ਕਰਕੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਵਲੋਂ ਸ਼ਮਾ ਜਲਾ ਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਕੇਂਦਰੀ ਵਿਦਿਆਲਿਆ ਗੀਤ ਗਾਇਨ ਕੀਤਾ ਗਿਆ। ਉਪਰੰਤ ਰੰਗਾ-ਰੰਗ ਅਤੇ ਸੱਭਿਆਚਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਅੰਤ ਵਿੱਚ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਡਾ. ਪ੍ਰੀਤੀ ਯਾਦਵ ਵਲੋਂ ਭੂਮੀ ਪੂਜਨ ਵਿੱਚ ਵੀ ਹਿੱਸਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਵਿਦਿਆਰਥੀਆਂ ਦੇ ਰੂਬਰੂ ਹੁੰਦਿਆ ਹੋਇਆ ਕਿਹਾ ਕਿ” ਜਿੰਦਗੀ ਵਿਚ ਮੌਕਿਆਂ ਦੀ ਘਾਟ ਨਹੀਂ ਹੈ, ਪਰ ਸਾਨੂੰ ਇੰਨ੍ਹਾਂ ਮੌਕਿਆਂ ਨੂੰ ਸਫਲਤਾ ਲਈ ਕਿਵੇਂ ਵਰਤਨਾ ਹੈ ਇਸਦੀ ਸਮਝ ਵਿਕਸਤ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਸਖ਼ਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਵਿਦਿਆਰਥੀਆਂ ਦੀ ਜੀਵਨ ਵਿੱਚ ਬਹੁਤ ਮਹੱਤਵਪੂਰ ਸਥਾਨ ਹੁੰਦਾ ਹੈ ਕਿਉਂਕਿ ਪਰਿਵਾਰ ਤੋਂ ਬਾਅਦ ਸਕੂਲ ਹੀ ਅਜਿਹਾ ਸਥਾਨ ਹੁੰਦਾ ਹੈ ਜਿਥੋਂ ਇੱਕ ਵਿਦਿਆਰਥੀ ਆਪਣੀ ਜ਼ਿੰਦਗੀ ਦਾ ਅਹਿਮ ਸਮਾਂ ਗੁਜਾਰਦਾ ਹੈ।
ਇਸ ਮੌਕੇ ਪਿੰਡ ਦੇ ਸਰੰਪਚ, ਅਧਿਆਪਕ ਅਤੇ ਹੋਰ ਵੱਡੀਆਂ ਸ਼ਖਸੀਅਤਾਂ ਹਾਜ਼ਰ ਸਨ।