ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕੀਤਾ
ਜ਼ਿਲ੍ਹੇ ਦੇ 3 ਕੈਡਿਟਾਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਇਸ ਮਾਣਮੱਤੀ ਪ੍ਰਾਪਤੀ ਵਧਾਈ ਦਿੱਤੀ
ਰੂਪਨਗਰ, 14 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਗਣਤੰਤਰ ਦਿਵਸ 2023 ਵਿੱਚ ਭਾਗ ਲੈਣ ਵਾਲੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਕੈਡਿਟਾਂ ਸਰਕਾਰੀ ਕਾਲਜ ਰੂਪਨਗਰ ਤੋਂ ਕੈਡੇਟ ਪਰਵਿੰਦਰ ਸਿੰਘ ਤੇ ਕੈਡੇਟ ਹਰਮਨਪ੍ਰੀਤ ਕੌਰ ਅਤੇ ਐਸਜੀਐਸ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਤੋਂ ਕੈਡੇਟ ਪਰਮਜੀਤ ਕੌਰ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਇਸ ਮਾਣਮੱਤੀ ਪ੍ਰਾਪਤੀ ਲਈ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੱਤੀ ਗਈ।
ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਵਿੱਚ ਕਰਤੱਵ ਪੱਥ ਪਰੇਡ ਵਿੱਚ ਹਿੱਸਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਰੂਪਨਗਰ ਜ਼ਿਲ੍ਹੇ ਦੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕੈਡਿਟਾਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਤੁਸੀਂ ਕਿਸੇ ਵੀ ਖੇਤਰ ਵਿੱਚ ਜਾ ਕੇ ਆਪਣੀਆਂ ਬੇਹਤਰੀਨ ਸੇਵਾਵਾਂ ਦੇ ਕੇ ਤਰੱਕੀ ਕਰ ਸਕਦੇ ਹੋ।
ਇਸ ਮੌਕੇ ਕੈਡਿਟਾਂ ਵੱਲੋਂ ਰਿਪਬਲਿਕ ਡੇ ਕੈਂਪ (ਆਰ.ਡੀ.ਸੀ) ਸੰਬੰਧੀ ਆਪਣੇ ਅਨੁਭਵ ਤੇ ਤਜਰਬੇ ਸਾਂਝੇ ਕੀਤੇ ਗਏ। ਉਨ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਉਨ੍ਹਾਂ ਨੇ ਅਨੁਸ਼ਾਸ਼ਨ, ਜ਼ਿੰਮੇਵਾਰੀ, ਰਹਿਣ ਸਹਿਣ, ਦੂਜੇ ਸੂਬੇ ਦੇ ਕੈਡਿਟਾਂ ਨਾਲ ਮੇਲ ਜੋਲ ਵਰਗੇ ਤਜਰਬੇ ਹਾਸਲ ਕੀਤੇ।
ਇਸ ਤੋਂ ਬਾਅਦ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਵੱਲੋਂ ਵੀ ਕੈਡਿਟਾਂ ਨਾਲ ਮੁਲਾਕਾਤ ਕੀਤੀ ਗਈ ਤੇ ਇਨ੍ਹਾਂ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਇਨ੍ਹਾਂ ਕੈਡਿਟਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।
ਇਸ ਤੋਂ ਬਾਅਦ ਇਨ੍ਹਾਂ ਕੈਡਿਟਸ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਅਫ਼ਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਨਾਲ ਵੀ ਮਿਲਾਇਆ ਗਿਆ ਜਿੱਥੇ ਉਨ੍ਹਾਂ ਵਲੋਂ ਇਨ੍ਹਾਂ ਕੈਡਿਟਸ ਨੂੰ ਕਰੀਅਰ ਸਬੰਧੀ ਗਾਈਡੈਂਸ ਦਿੱਤੀ ਗਈ।
ਇਸ ਮੌਕੇ ਪ੍ਰਸ਼ਾਸਨਿਕ ਅਫ਼ਸਰ ਕਰਨਲ ਐਲ.ਕੇ.ਅਗਰਵਾਲ, ਪ੍ਰਿੰਸੀਪਲ ਸਰਕਾਰੀ ਕਾਲਜ ਰੂਪਨਗਰ ਸ. ਜਤਿੰਦਰ ਸਿੰਘ ਗਿੱਲ, ਚੀਫ਼ ਅਫ਼ਸਰ ਸ.ਰਣਜੀਤ ਸਿੰਘ, ਏ.ਐਨ.ਓ. ਕੇਅਰ ਟੇਕਰ ਅਫ਼ਸਰ ਸ਼੍ਰੀਮਤੀ ਰਵਨੀਤ ਕੌਰ, ਨਾਇਬ ਸੂਬੇਦਾਰ ਜੈਦੇਵ ਅਤੇ ਹੋਰ ਹਾਜ਼ਰ ਸਨ।