ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼
ਰੂਪਨਗਰ, 16 ਜੁਲਾਈ: ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ।
ਉਨ੍ਹਾਂ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਹੜੀਆਂ ਵੀ ਵੰਨਗੀਆਂ ਦੀ ਪੇਸ਼ਕਾਰੀ ਹੋਵੇਗੀ, ਉਨ੍ਹਾਂ ਸਬੰਧੀ ਸਮਾਂ ਹੱਦ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਰਿਹਰਸਲ ਉੱਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਤੇ ਮੈਡੀਕਲ ਸਹਾਇਤਾ ਦਾ ਵੀ ਪ੍ਰਬੰਧ ਰਹੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਅਭਿਮੰਨਿਊ ਮਲਿਕ (ਆਈਏਐਸ, ਅੰਡਰ ਟ੍ਰੇਨਿੰਗ), ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ ਅਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।