ਡਿਪਟੀ ਕਮਿਸ਼ਨਰ ਨੇ ਪਟਵਾਰ ਖਾਨੇ ਤੇ ਸੇਵਾ ਕੇਂਦਰ ਦਾ ਦੌਰਾ ਕੀਤਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਪਟਵਾਰ ਖਾਨੇ ਤੇ ਸੇਵਾ ਕੇਂਦਰ ਦਾ ਦੌਰਾ ਕੀਤਾ
• ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ
ਰੂਪਨਗਰ, 8 ਦਸੰਬਰ: ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਵਾਰ ਖਾਨੇ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਨਿਰਖਣ ਕੀਤਾ।
ਇਸ ਮੌਕੇ ਉਨ੍ਹਾਂ ਸਮੂਹ ਪਟਵਾਰੀਆਂ ਨੂੰ ਹਦਾਇਤ ਕੀਤੀ ਕੀ ਉਹ ਆਪਣੀਆਂ ਨਿਰਧਾਰਿਤ ਕੀਤੀਆਂ ਸੇਵਾਵਾਂ ਪੂਰੀ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਲੰਬਿਤ ਪਏ ਕੰਮਾਂ ਨੂੰ ਸਮਾਂਬੱਧ ਸੀਮਾ ਵਿਚ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮ ਕਾਜ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿੱਤੀ ਜਾ ਸਕੇ।
ਇਸ ਉਪਰੰਤ ਉਨ੍ਹਾਂ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਉਥੇ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਪੁੱਜੇ ਲੋਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਪਣਾ ਕੰਮ ਕਾਜ ਛੱਡ ਕੇ ਪਹੁੰਚੇ ਲੋਕਾਂ ਦਾ ਕੰਮ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਮੁਕੰਮਲ ਕਰਨਾ ਯਕੀਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨ ਦੇ ਅਰਜ਼ੀ ਦੀ ਸੁਣਵਾਈ ਪਹਿਲ ਦੇ ਆਧਾਰ ਉਤੇ ਕੀਤੀ ਜਾਵੇ।
ਇਸ ਮੌਕੇ ਆਪਣੀ ਸਮੱਸਿਆਵਾਂ ਤੇ ਕੰਮ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਖੁਦ ਫ਼ਰਿਆਦ ਸੁਣਦਿਆਂ ਮੌਕੇ ਉੱਤੇ ਉਨ੍ਹਾਂ ਦੀਆਂ ਅਰਜ਼ੀਆਂ ਲਈਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਹਦਾਇਤ ਜਾਰੀ ਕੀਤੀ।