ਡਿਪਟੀ ਕਮਿਸ਼ਨਰ ਨੇ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਵਿਖੇ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਵਿਖੇ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ
•
ਬਜ਼ੁਰਗ ਮਹਿਲਾਵਾਂ ਵਲੋਂ ਗੀਤ ਗਾ ਕੇ ਡਿਪਟੀ ਕਮਿਸ਼ਨਰ ਨੂੰ ਆਸ਼ਰੀਵਾਦ ਦਿੱਤਾ
ਸ਼੍ਰੀ ਚਮਕੌਰ ਸਾਹਿਬ, 9 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਸ਼੍ਰੀ ਚਮਕੌਰ ਸਾਹਿਬ ਵਿਖੇ ਬਜ਼ੁਰਗਾਂ ਨਾਲ ਮੁਲਕਾਤ ਕਰਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਸਰਦ ਰੁੱਤਾਂ ਲਈ ਸ਼ੋਲਾਂ ਭੇਟ ਕੀਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਬਾਰੇ ਪੁੱਛਿਆਂ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੱਦਦ ਜਾਂ ਲੋੜ ਹੈ ਤਾਂ ਪ੍ਰਸ਼ਾਸਨ ਆਪਣੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਨੂੰ ਨਿਭਾਉਂਦੇ ਹੋਏ ਹਰ ਸਹੂਲਤ ਪ੍ਰਦਾਨ ਕਰੇਗਾ।
ਇਸ ਦੌਰਾਨ ਬਜ਼ੁਰਗਾਂ ਵਲੋਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਗੀਤਾ ਗਾ ਕੇ ਆਸ਼ੀਰਵਾਦ ਦਿੱਤਾ ਅਤੇ ਦੱਸਿਆ ਕਿ ਇਸ ਸੀਨੀਅਰ ਸਿਟੀਜਨ ਹੋਮ ਵਿਖੇ ਉਨ੍ਹਾਂ ਨੂੰ ਮਿਆਰੀ ਸਹੂਲਤਾਂ ਦਿੱਤੀਆਂ ਜਾਂਦੀਆਂ ਅਤੇ ਉਨ੍ਹਾਂ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨਾਲ ਭਾਵੁਕ ਹੋ ਕੇ ਅੱਖਾਂ ਵਿਚ ਹੰਝੂ ਲਿਆਉਂਦੇ ਹੋਏ ਇਕ ਬਜ਼ੁਰਗ ਮਹਿਲਾ ਨੇ ਕਿਹਾ ਕਿ ਤੁਸੀਂ ਜਦੋਂ ਵੀ ਇਥੇ ਆਉਂਦੇ ਹੋ ਤਾਂ ਸਾਨੂੰ ਬਹੁਤ ਵਧੀਆ ਲਗਦਾ ਹੈ ਅਤੇ ਸਾਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਜ਼ਿਲ੍ਹੇ ਦਾ ਵੱਡਾ ਅਧਿਕਾਰੀ ਸਾਡੇ ਪ੍ਰਤੀ ਫਿਕਰਮੰਦ ਹੈ ਅਤੇ ਅਕਸਰ ਸਾਨੂੰ ਇਥੇ ਆ ਕੇ ਨਿੱਜੀ ਤੌਰ ਉਤੇ ਮਿਲਦਾ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ, ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਨਿਖਿਲ ਅਰੋੜਾ, ਸਕੱਤਰ ਰੈੱਡ ਕਰਾਸ ਸੁਸਾਇਟੀ ਸ. ਗੁਰਸੋਹਨ ਸਿੰਘ, ਚੇਅਰਮੈਨ ਪ੍ਰੋ. ਆਰ ਸੀ ਧੰਦ, ਮੈਨੇਜਰ ਸ਼੍ਰੀਮਤੀ ਆਸ਼ਾ, ਮੈਂਬਰ ਹਰਸ਼ ਵਿਵੇਕ, ਮੈਂਬਰ ਕੈਪਟਨ ਹਰਪਾਲ ਸਿੰਘ, ਮੈਂਬਰ ਡਾ. ਸ਼ਰਮਾ, ਸਟਾਫ ਮੈਂਬਰ ਸ਼੍ਰੀਮਤੀ ਸ਼ਿਵਾਨੀ, ਜਸਪ੍ਰੀਤ ਸਿੰਘ ਅਤੇ ਸ਼੍ਰੀ ਸੰਜੇ ਹਾਜ਼ਰ ਸਨ।