ਬੰਦ ਕਰੋ

ਡਿਪਟੀ ਕਮਿਸ਼ਨਰ ਨੇ ਵਾਇਰਸ ਨਾਲ ਪ੍ਰਭਾਵਿਤ ਝੋਨੇ ਦੀ ਫ਼ਸਲ ਸਬੰਧੀ ਸਰਵੇਖਣ ਦਾ ਨਿਰੀਖਣ ਕੀਤਾ

ਪ੍ਰਕਾਸ਼ਨ ਦੀ ਮਿਤੀ : 17/09/2022
The Deputy Commissioner inspected the survey regarding the rice crop affected by the virus

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਵਾਇਰਸ ਨਾਲ ਪ੍ਰਭਾਵਿਤ ਝੋਨੇ ਦੀ ਫ਼ਸਲ ਸਬੰਧੀ ਸਰਵੇਖਣ ਦਾ ਨਿਰੀਖਣ ਕੀਤਾ

ਸ੍ਰੀ ਚਮਕੌਰ ਸਾਹਿਬ, 17 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਾਇਰਸ ਨਾਲ ਪ੍ਰਭਾਵਿਤ ਝੋਨੇ ਦੀ ਫ਼ਸਲ ਸਬੰਧੀ ਸਰਵੇਖਣ ਦਾ ਨਿਰੀਖਣ ਕੀਤਾ।

ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ ਵੱਲੋਂ ਬਲਾਕ ਚਮਕੌਰ ਵਿਖੇ ਪਿੰਡ ਦੁਲਚੀ ਮਾਜਰਾ, ਸਾਲੋ ਮਾਜਰਾ, ਸਾਲਾਪੁਰ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਕਿਸਾਨਾਂ ਨਾਲ ਇਸ ਬਿਮਾਰੀ ਸਬੰਧੀ ਸਾਰੀ ਜਾਣਕਾਰੀ ਹਾਸਲ ਕੀਤੀ ਅਤੇ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ, ਸਬੰਧਤ ਕਾਨੂੰਗੋ, ਪਟਵਾਰੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।