ਡਿਪਟੀ ਕਮਿਸ਼ਨਰ ਵਲੋਂ ਸਸਸ ਸਕੂਲ ਘਨੌਲੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵਲੋਂ ਸਸਸ ਸਕੂਲ ਘਨੌਲੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਰੂਪਨਗਰ, 18 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ ਏ ਐਸ ਨੇ ਸਰਕਾਰੀ sਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਦੇ ਸਾਲ 2023 -24 ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਮੈਰਿਟ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ੍ਰੀ ਜੇ ਪੀ ਐਸ ਢੇਰ , ਸੀਨੀਅਰ ਵਕੀਲ ਅਤੇ ਐਸ ਐਮ ਸੀ ਮੈਂਬਰ ਹਾਜ਼ਰ ਹੋਏ। ਘਨੌਲੀ ਪਿੰਡ ਦੇ ਐਨ.ਆਰ.ਆਈ ਸ੍ਰੀ ਓਮ ਪ੍ਰਕਾਸ਼ ਧੀਮਾਨ ਦੁਆਰਾ ਭੇਜੀ ਗਈ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਸ੍ਰੀ ਅਮ੍ਰਿਤ ਲਾਲ ਵਰਮਾ ਦੁਆਰਾ ਸਕੂਲ ਵਿਖੇ ਹਾਜ਼ਰ ਹੋ ਕੇ ਵਿਦਿਆਰਥੀਆਂ ਨੂੰ ਵੰਡੀ ਗਈ।
ਸਮਾਗਮ ਦੌਰਾਨ ਸ੍ਰੀ ਅਮ੍ਰਿਤ ਲਾਲ ਵਰਮਾ, ਸ੍ਰੀ ਜੇ ਪੀ ਐਸ ਢੇਰ ਅਤੇ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਇੰਦੂ ਦੁਆਰਾ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਵਲੋਂ ਸਕੂਲ ਦੇ ਕੁਝ ਜ਼ਰੂਰਤਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਵਿਚ ਲਿਆਂਦਾ ਗਿਆ ਜਿਸ ਦੀ ਸੁਣਵਾਈ ਕਰਦਿਆਂ ਉਨ੍ਹਾਂ ਵਲੋਂ ਕੁਝ ਮਸਲਿਆਂ ਨੂੰ ਮੌਕੇ ਉਤੇ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੇ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਆਪਣੀ ਜ਼ਿੰਦਗੀ ਵਿਚ ਸਿੱਖਿਆ ਹਾਸਿਲ ਕਰਕੇ ਵੱਡੀ ਤੋਂ ਵੱਡੀ ਮੁਸ਼ਕਿਲ ਨਾਲ ਲੜਨਾ ਸਿੱਖ ਜਾਂਦੇ ਹੋ। ਉਨ੍ਹਾਂ ਕਿਹਾ ਕਿ ਪੜ ਲਿਖ ਚੰਗੇ ਅਹੁਦੇ ਪ੍ਰਾਪਤ ਕਰਕੇ ਤੁਸੀ ਵੀ ਦੇਸ਼ ਦੀ ਸੇਵਾ ਵਿਚ ਆਪਣਾ ਹਿੱਸਾ ਪਾ ਸਕਦੇ ਹੋ।
ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਸਕੂਲ ਵਿੱਚ ਪੌਦੇ ਲਗਾਏ ਗਏ। ਉਨ੍ਹਾਂ ਵਿਦਿਅਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਵਾਤਾਵਰਨ ਨੂੰ ਬਚਾਉਣ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ਅਤੇ ਆਪਣੇ ਦੋਸਤ ਮਿੱਤਰਾਂ ਨੂੰ ਜਾਗਰੂਕ ਕਰਨ ਲਈ ਕਿਹਾ।