ਡਿਪਟੀ ਕਮਿਸ਼ਨਰ ਵੱਲੋਂ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼
ਜ਼ਿਲ੍ਹੇ ਵਿਚ 48314 ਮੀਟਰਕ ਟਨ ਕਣਕ ਦੀ ਖਰੀਦ ਹੋਈ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼
ਰੂਪਨਗਰ, 18 ਅਪ੍ਰੈਲ: ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 48,314 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ ਕੁੱਲ 46 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਅਨਾਜ ਮੰਡੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ,ਖਰੀਦ, ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਮੁਸ਼ਕਲ ਪੇਸ਼ ਆਉਂਦੀ ਹੈ ਅਧਿਕਾਰੀਆਂ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾ ਹੈ।
ਅੱਜ ਮੰਡੀ ਭਰਤਗੜ੍ਹ ਅਤੇ ਘਨੌਲੀ ਦਾ ਅਚਨਚੇਤ ਦੌਰਾ ਕਰਦਿਆਂ ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ ,ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ। ਇਸ ਸੰਬੰਧ ਵਿਚ ਮੰਡੀਆਂ ਵਿਖੇ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ
ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾ ਤੋਂ ਮੰਡੀਆਂ ਵਿੱਚ ਕਣਕ ਦੀ ਆਮਦ ਦਾ ਰੁਝਾਨ ਵੱਧ ਗਿਆ ਹੈ, ਜਿਸਦੇ ਫਲਸਰੂਪ ਕੱਲ੍ਹ ਸ਼ਾਮ ਤੱਕ ਖਰੀਦ ਕੇਂਦਰ ਭਰਤਗੜ੍ਹ ਵਿੱਚ ਕਿਸਾਨਾ ਵੱਲੋਂ 712 ਮੀਟਰਕ ਕਣਕ ਲਿਆਂਦੀ ਗਈ ਸੀ, ਜਿਸ ਨੂੰ ਕਿ ਪਨਸਪ ਖਰੀਦ ਏਜੰਸੀ ਵੱਲੋਂ ਖਰੀਦਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਮੰਡੀ ਘਨੌਲੀ ਵਿਖੇ ਕਿਸਨਾ ਵੱਲੋਂ ਕੁੱਲ 920 ਐਮ.ਟੀ. ਕਣਕ ਮੰਡੀ ਵਿੱਚ ਲਿਆਂਦੀ ਗਈ ਸੀ, ਜੋ ਕਿ ਖਰੀਦ ਏਜੰਸੀ ਪਨਗਰੇਨ ਅਤੇ ਪਨਪਸ ਵੱਲੋਂ ਖਰੀਦੀ ਜਾ ਚੁੱਕੀ ਹੈ। ਜ਼ਿਲ੍ਹਾ ਰੂਪਨਗਰ ਵਿਖੇ ਖਰੀਦੀ ਗਈ ਫਸਲ ਵਿਚੋਂ ਪਿਛਲੇ 72 ਘੰਟਿਆਂ ਵਿੱਚ 86 ਪ੍ਰਤੀਸ਼ਤ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।