ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦਾ ਦੌਰਾ ਕਰਦਿਆਂ ਸਾਫ਼ ਸਫ਼ਾਈ ਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਦਾ ਦੌਰਾ ਕਰਦਿਆਂ ਸਾਫ਼ ਸਫ਼ਾਈ ਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਰੂਪਨਗਰ, 14 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਸ਼ਹਿਰ ਦਾ ਦੌਰਾ ਕਰਦੇ ਹੋਏ ਅਧਿਕਾਰੀਆਂ ਨੂੰ ਸਾਫ਼ ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਾਲਜ ਰੋਡ ਦਾ ਦੌਰਾ ਕਰਦਿਆਂ ਕਾਲਜ ਰੋਡ ਦੀ ਮੁਰੰਮਤ ਕਰਵਾਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਇਸ ਦੇ ਨਾਲ ਹੀ ਨਗਰ ਕੌਂਸਲ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਕਰਨ ਲਈ ਵੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਦਵਿੰਦਰ ਬਜਾਜ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਦੀਆਂ ਸੜਕਾਂ ਦੀ ਸਾਂਭ ਸੰਭਾਲ ਵੱਲ ਖਾਸ ਧਿਆਨ ਦੇਣ। ਇਸ ਤੋਂ ਇਲਾਵਾ ਉਨ੍ਹਾਂ ਬੇਲਾ ਰੋਡ ਤੇ ਬੰਦ ਕੀਤੇ ਡਵਾਈਡਰ ਨੂੰ ਚਲਾਉਣ ਲਈ ਵੀ ਅਧਿਕਾਰੀਆਂ ਨੂੰ ਕਿਹਾ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹਵੇਲੀ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ ਕਰਦਿਆਂ ਪਲਾਂਟ ਦੀ ਸਾਫ਼ ਸਫ਼ਾਈ ਨੂੰ ਯਕੀਨੀ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਆਈ.ਆਈ.ਟੀ ਰੋਡ ਰੋਪੜ, ਬੇਲਾ ਰੋਡ, ਹੇਮਕੁੰਟ ਇਨਕਲੇਵ, ਸਿਵਲ ਹਸਪਤਾਲ ਰੋਡ, ਗਿਆਨੀ ਜੈਲ ਸਿੰਘ ਨਗਰ ਅਤੇ ਹੋਰ ਥਾਵਾਂ ਦਾ ਦੌਰਾ ਕਰਦਿਆਂ ਸਾਫ਼ ਸਫ਼ਾਈ ਨੂੰ ਯਕੀਨੀ ਕਰਨ ਲਈ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ. ਮਨਜੀਤ ਸਿੰਘ ਢੀਂਡਸਾ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਕਾਰਜਕਾਰੀ ਇੰਜੀਨੀਅਰ ਮਾਈਨਿੰਗ ਸ਼੍ਰੀ ਹਰਸ਼ਾਂਤ ਕੁਮਾਰ ਵਰਮਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।