ਡੀ.ਐਸ.ਆਰ. ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ

ਡੀ.ਐਸ.ਆਰ. ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਡੀ.ਐਸ.ਆਰ. ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ
•ਮਾਈਨਿੰਗ ਸਬੰਧੀ ਡਿਸਟ੍ਰਿਕਟ ਸਰਵੇ ਰਿਪੋਰਟ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ
•ਸੰਭਾਵੀ ਸਾਈਟਾਂ ਦਾ ਰੂਟ ਪਲਾਨ ਵੀ ਕੀਤਾ ਜਾ ਰਿਹਾ ਹੈ ਤਿਆਰ
ਰੂਪਨਗਰ, 24 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਮਾਈਨਿੰਗ ਵਿਭਾਗ ਦੇ ਸਟਾਫ ਨਾਲ ਇੱਕ ਉਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਈਨਿੰਗ ਵਿਭਾਗ ਵਲੋਂ ਬਣਾਈ ਜਾ ਰਹੀ ਡਿਸਟ੍ਰਿਕਟ ਸਰਵੇ ਰਿਪੋਰਟ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕਰਨ ਲਈ ਤੈਅ ਕੀਤੇ ਗਏ ਨਿਯਮਾਂ/ਮਾਪਦੰਡਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਰਿਪੋਰਟ ਨੂੰ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਪੰਜਾਬ ਸਰਕਾਰ ਵਲੋਂ ਨਵੀਂ ਮਾਈਨਿੰਗ ਪਾਲਿਸੀ ਤਹਿਤ ਜ਼ਿਲ੍ਹੇ ਵਿੱਚ ਨਵੀਆਂ ਬਣਨ ਜਾ ਰਹੀਆਂ ਸਾਈਟਾਂ ਬਾਰੇ ਵੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਵਿਭਾਗ ਦੇ ਮੁਲਾਜ਼ਮਾ ਵਲੋਂ ਦੱਸਿਆ ਗਿਆ ਕਿ ਸਬ ਡਵੀਜ਼ਨਲ ਕਮੇਟੀ ਮੈਂਬਰਾਂ ਨਾਲ ਤਾਲਮੇਲ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਦੀਆਂ ਦਿੱਤੀਆਂ ਸੰਭਾਵੀ ਸਾਈਟਾਂ ਸਬੰਧੀ ਜ਼ਮੀਨੀ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹਨਾਂ ਸੰਭਾਵੀ ਸਾਈਟਾਂ ਦੇ ਰੂਟ ਪਲਾਨ ਨੂੰ ਤਿਆਰ ਕੀਤਾ ਜਾ ਰਿਹਾ ਹੈ। ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕਰਨ ਲਈ ਸੰਭਾਵੀ ਸਾਈਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਿਸਟ੍ਰਿਕਟ ਸਰਵੇ ਰਿਪੋਰਟ ਵਿਚ ਐਗਰੀਕਲਚਰ ਲੈਂਡ/ ਖੇਤੀਬਾੜੀ ਜ਼ਮੀਨ ਸ਼ਾਮਿਲ ਕਰਨ ਸਬੰਧੀ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਆਪਣੀ ਐਗਰੀਕਲਚਰ ਲੈਂਡ ਨੂੰ ਮਾਈਨਿੰਗ ਲਈ ਸ਼ਾਮਿਲ ਕਰਵਾਉਣਾ ਚਾਹੁੰਦਾ ਹੈ ਤਾਂ ਪ੍ਰਾਰਥੀ ਵੱਲੋਂ ਮਾਈਨਿੰਗ ਵਿਭਾਗ ਨੂੰ ਅਰਜ਼ੀ ਦੇਣੀ ਪਵੇਗੀ, ਜੋ ਕਿ ਪ੍ਰਕਿਰਿਆ ਅਧੀਨ ਹੈ।
ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ, ਜ਼ਿਲ੍ਹਾ ਸਰਵੇਖਣ ਰਿਪੋਰਟ (ਡੀ ਐਸ ਆਰ) ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹੈ, ਸਸਟੇਨਏਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਈਡਲਾਈਨਜ਼ 2016, ਇੰਫੋਰਸਮੈਂਟ ਐਂਡ ਮੋਨੀਟਰਿੰਗ ਗਾਈਡਲਾਈਨਜ਼ ਫ਼ਾਰ ਸੈਂਡ ਮਾਈਨਿੰਗ, 2020 ਐਮ.ਓ.ਈ. ਐਫ. ਐਂਡ ਸੀ.ਸੀ., ਸੁਪਰੀਮ ਕੋਰਟ ਆਫ ਇੰਡੀਆ ਅਤੇ ਕੌਮੀ ਗਰੀਨ ਟ੍ਰਿਬਿਊਨਲ ਦੁਆਰਾ ਜਾਰੀ ਵੱਖ-ਵੱਖ ਨਿਰਦੇਸ਼ਾਂ ਦੇ ਅਨੁਸਾਰ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਮਾਈਨਿੰਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਮਾਇਨਿੰਗ ਵਿਭਾਗ ਵਲੋਂ ਇਸ ਸਬੰਧੀ ਨੋਟਿਸ ਜਾਰੀ ਕਰਕੇ ਆਮ ਲੋਕਾਂ ਤੋਂ ਇਕ ਮਹੀਨੇ ਲਈ ਇਤਰਾਜ਼ ਵੀ ਮੰਗੇ ਜਾਣਗੇ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਤੋਂ ਇਲਾਵਾ ਮਾਇਨਿੰਗ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਆਉਂਦੀ ਹੈ ਤਾਂ ਉਹ ਤੁਰੰਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਨਾਲ ਸੰਪਰਕ ਕਰ ਸਕਦੇ ਹਨ।