ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ‘ਚ ਰੱਖਦਿਆਂ ਨੰਗਲ ‘ਚ ਬਾਲ ਭੀਖ ਨੂੰ ਰੋਕਣ ਲਈ ਚੈਕਿੰਗ ਕੀਤੀ ਗਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜੀਵਨ ਜੋਤ 2.0 ਮੁਹਿੰਮ
ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ‘ਚ ਰੱਖਦਿਆਂ ਨੰਗਲ ‘ਚ ਬਾਲ ਭੀਖ ਨੂੰ ਰੋਕਣ ਲਈ ਚੈਕਿੰਗ ਕੀਤੀ ਗਈ
ਰੂਪਨਗਰ, 14 ਅਕਤੂਬਰ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀਆ ਹਦਾਇਤਾਂ ਅਨੁਸਾਰ ਅੱਜ ਬਾਲ ਭੀਖ ਨੂੰ ਰੋਕਣ ਲਈ ਬਣੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਨੰਗਲ ਵਿਖੇ ਵਿਸ਼ੇਸ਼ ਚੈਕਿੰਗ ਕੀਤੀ।
ਇਸ ਸੰਬਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਜਿੰਦਰ ਕੌਰ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਨੰਗਲ ਸ਼ਹਿਰ ਦੀ ਪ੍ਰਮੁੱਖ ਥਾਵਾਂ ਅੱਡਾ ਮਾਰਕੀਟ, ਅਜੋਲੀ ਮੋੜ, ਸ਼ਿਵਾਲਿਕ ਐਵਨਿਊ, ਬੱਸ ਸਟੈਂਡ, ਸਥਾਨਕ ਬਜ਼ਾਰਾ ਆਦਿ ਥਾਵਾਂ ਵਿੱਚ ਛਾਪੇਮਾਰੀ ਕੀਤੀ ਗਈ।
ਸ਼੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆ ਦੇ ਭੀਖ ਮੰਗਣ ਨੂੰ ਰੋਕਣ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਇਹ ਟੀਮ ਪੁਲਿਸ ਅਤੇ ਹੋਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨਾਲ ਮਿਲ ਕੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਜਿਸ ਤਹਿਤ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਜਾਂਦਾ ਹੈ ਤੇ ਉਨ੍ਹਾਂ ਦੇ ਪੁਨਰਵਾਸ ਲਈ ਉਪਰਾਲੇ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 22 ਬੱਚੇ ਰੈਸਕਿਉ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੁਆਰਾ ਲੋੜੀਂਦੇ ਦਸਤਾਵੇਜ਼ ਵੈਰੀਫਿਕੇਸ਼ਨ ਕਰਨ ਉਪਰੰਤ ਉਨ੍ਹਾਂ ਦੇ ਮਾਤਾ ਪਿਤਾ ਨੂੰ ਸੋਂਪ ਦਿੱਤਾ ਗਿਆ ਹੈ ਅਤੇ ਇਹਨਾਂ ਵਿੱਚੋ ਕੁਝ ਬੱਚੇ ਸਕੂਲਾ ਵਿੱਚ ਇਨਰੋਲ ਨਹੀਂ ਸਨ, ਜਿਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਵਿਭਾਗ ਦੀ ਮਦਦ ਨਾਲ ਸਕੂਲਾਂ ਵਿੱਚ ਦਾਖਲੇ ਕਰਵਾਏ ਗਏ ਹਨ ਅਤੇ ਅੱਜ ਦੀ ਰੇਡ ਦੋਰਾਨ ਨੰਗਲ ਸ਼ਹਿਰ ਵਿੱਚ ਕਿਸੇ ਵੀ ਸਥਾਨ ਤੇ ਕੋਈ ਬੱਚਾ ਭੀਖ ਮੰਗਦਾ ਨਹੀਂ ਦਿਖਾਈ ਦਿੱਤਾ ਗਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਸ਼ਹਿਰ ਵਾਸੀਆਂ ਨੂੰ ਖਾਸ ਅਪੀਲ ਕੀਤੀ ਹੈ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਇਨ੍ਹਾਂ ਦਿਨਾਂ ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੀ ਤਦਾਦ ਵੱਧ ਜਾਂਦੀ ਹੈ ਇਸ ਕਰਕੇ ਇਨ੍ਹਾਂ ਬੱਚਿਆਂ ਉੱਤੇ ਤਰਸ ਕਰਕੇ ਇਹਨਾਂ ਨੂੰ ਭੀਖ ਦੇਣ ਦੀ ਬਜਾਏ, ਸਕੂਲ ਜਾਣ ਅਤੇ ਪੜਨ ਲਿਖਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਜ਼ਿਲ੍ਹੇ ਅੰਦਰ ਲਗਾਤਾਰ ਛਾਪੇਮਾਰੀਆਂ ਜਾਰੀ ਰਹਿਣਗੀਆਂ।
ਇਸ ਚੈਕਿੰਗ ਮੁਹਿੰਮ ਦੋਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੇ ਕਰਮਚਾਰੀ, ਚਾਈਲਡ ਹੈਲਪਲਾਈਨ ਦੇ ਕਰਮਚਾਰੀ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਮੋਜੂਦ ਸਨ।