ਬੰਦ ਕਰੋ

ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪ੍ਰਕਾਸ਼ਨ ਦੀ ਮਿਤੀ : 03/06/2026
An amount of Rs 4.71 crore has been released for the final phase of the newly constructed bus stand.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਨਵੇਂ ਉਸਾਰੇ ਜਾ ਰਹੇ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਲਈ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸਾਈਟ ਦਾ ਦੌਰਾ, ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਰੂਪਨਗਰ, 3 ਜੂਨ: ਬਾਈਪਾਸ ਰੋਡ ਉੱਤੇ ਨਵੇਂ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ਦੀ ਆਖਰੀ ਪੜਾਅ ਦੀ ਉਸਾਰੀ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵੱਲੋਂ 4.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਮਈ 2027 ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਪੂਰਾ ਕਰਨ ਦਾ ਰਸਤਾ ਸਾਫ ਹੋ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਬੱਸ ਸਟੈਂਡ ਦੀ ਇਮਾਰਤ ਦੀ ਉਸਾਰੀ ਲਗਭਗ 22.1 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜਾਰੀ ਕੀਤੀ ਗਈ ਵਾਧੂ ਰਕਮ ਨਾਲ ਬਾਕੀ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਕੇ ਇਸਨੂੰ ਜਲਦੀ ਹੀ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਵੱਲੋਂ ਅੱਜ ਬੱਸ ਸਟੈਂਡ ਸਾਈਟ ਦਾ ਦੌਰਾ ਕੀਤਾ ਗਿਆ, ਉਨ੍ਹਾਂ ਮੌਕੇ ‘ਤੇ ਮੌਜੂਦ ਅਧਿਕਾਰੀ ਅਤੇ ਠੇਕੇਦਾਰ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਗੁਣਵੱਤਾ ਮਿਆਰਾਂ ਅਨੁਸਾਰ ਅਤੇ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਨਵਾਂ ਬੱਸ ਸਟੈਂਡ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ, ਜਿਸ ਵਿੱਚ ਯਾਤਰੀਆਂ ਲਈ ਬਿਹਤਰ ਉਡੀਕ ਘਰ, ਸਾਫ-ਸੁਥਰੇ ਟਾਇਲਟ, ਪੀਣ ਵਾਲੇ ਪਾਣੀ ਦੀ ਸੁਵਿਧਾ, ਪਾਰਕਿੰਗ ਅਤੇ ਸੁਰੱਖਿਆ ਪ੍ਰਬੰਧ ਸ਼ਾਮਲ ਹੋਣਗੇ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਨਾ ਸਿਰਫ਼ ਸ਼ਹਿਰ ਦੀ ਟਰਾਂਸਪੋਰਟ ਪ੍ਰਣਾਲੀ ਮਜ਼ਬੂਤ ਹੋਵੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਬੱਸ ਸਟੈਂਡ ਉਸੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕੰਮ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਜਲਦ ਹੀ ਲੋਕ ਇਸ ਦੀਆਂ ਸਹੂਲਤਾਂ ਦਾ ਲਾਭ ਲੈ ਸਕਣਗੇ।

ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।