• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ

ਪ੍ਰਕਾਸ਼ਨ ਦੀ ਮਿਤੀ : 22/07/2025
Need for Collective Effort Against Drugs and Crime – DIG Harcharan Singh Bhullar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਨਸ਼ਿਆਂ ਅਤੇ ਅਪਰਾਧ ਦੇ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ – ਡੀਆਈਜੀ ਹਰਚਰਨ ਸਿੰਘ ਭੁੱਲਰ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 288 ਮੁਕੱਦਮੇ ਦਰਜ ਕਰਕੇ 452 ਨਸ਼ਾ ਤਸਕਰਾਂ ਕੀਤੇ ਗ੍ਰਿਫਤਾਰ

ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਨਾ ਸਾਡਾ ਮੁੱਖ ਟੀਚਾ: ਐੱਸਐੱਸਪੀ

“ਪ੍ਰੋਜੈਕਟ ਸੰਪਰਕ” ਪ੍ਰੋਗਰਾਮ ਤਹਿਤ ਰਾਜ ਮਹਿਲ ਪੈਲੇਸ ਮੋਰਿੰਡਾ ਵਿਖੇ ਲੋਕਾਂ ਨਾਲ ਕੀਤੀ ਮਿਲਣੀ

ਮੋਰਿੰਡਾ, 22 ਜੁਲਾਈ: ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ ਜਿਸ ਵਿੱਚ ਹੁਣ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਆਮ ਲੋਕ ਵੀ ਆਪਣਾ ਸਹਿਯੋਗ ਦੇ ਰਹੇ ਹਨ ਇਸ ਨਾਲ ਵੱਡੇ ਪੱਧਰ ਉੱਤੇ ਨਸ਼ਾ ਤਸਕਰਾਂ ਉੱਤੇ ਕਾਰਵਾਈ ਸੰਭਵ ਹੋ ਪਾਈ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਰਾਜ ਮਹਿਲ ਪੈਲੇਸ ਮੋਰਿੰਡਾ ਵਿਖੇ ਰੂਪਨਗਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ ਅਤੇ ਪੰਜਾਬ ਸਰਕਾਰ ਦੇ ਪੱਧਰ ‘ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਜੋ ਮੁਹਿੰਮ ਆਰੰਭੀ ਗਈ ਹੈ, ਇਸ ਮੁਹਿੰਮ ਵਿਚ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ ਜਿਸ ਲਈ ਅਸੀਂ ਸਾਰੇ ਅੱਜ ਇਕੱਠੇ ਹੋਏ ਹਾਂ।

ਉਨ੍ਹਾਂ ਕਿਹਾ ਕਿ ਪ੍ਰੋਜੈਕਟ ਸੰਪਰਕ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। ਪ੍ਰੋਜੈਕਟ ਸੰਪਰਕ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਇਲਾਕੇ ਵਿੱਚ ਪੇਸ਼ ਹੋ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਇਸ ਟੀਚੇ ਨੂੰ ਹਾਸਲ ਕਰਨ ਵਿੱਚ ਕਾਫ਼ੀ ਹੱਦ ਤੱਕ ਸਫਲ ਹੋਏ ਹਾਂ।

ਸ. ਹਰਚਰਨ ਸਿੰਘ ਭੁੱਲਰ ਨੇ ਸਮਾਜਿਕ ਆਗੂਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਅਜਿਹੇ ਤੱਤਾਂ ਨੂੰ ਕਾਬੂ ਕਰਕੇ ਰੋਕਿਆ ਜਾ ਸਕੇ।

ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋਜੈਕਟ ਸੰਪਰਕ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਨਸ਼ਿਆਂ ਦੀ ਵਿਕਰੀ ਅਤੇ ਖਪਤ ਵਿੱਚ ਕਾਫ਼ੀ ਕਮੀ ਆਈ ਹੈ ਜਿਸ ਕਰਕੇ ਨਸ਼ਾਂ ਮੁਕਤੀ ਕੇਂਦਰਾਂ ਵਿੱਚ ਮਰੀਜ ਆਪਣਾ ਕਰਵਾ ਰਹੇ ਹਨ।

ਐੱਸ.ਐੱਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਹੁਣ ਤੱਕ 288 ਮੁਕੱਦਮੇ ਦਰਜ ਕਰਕੇ ਉਨ੍ਹਾਂ ਵਿੱਚ 452 ਦੇ ਕਰੀਬ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਪਾਸੋਂ 300 ਕਿੱਲੋ 18 ਗ੍ਰਾਮ ਭੁੱਕੀ, 02 ਕਿੱਲੋ 839 ਗ੍ਰਾਮ ਭੁੱਕੀ ਦੇ ਪੌਦੇ, 02 ਕਿਲੋ 379 ਗ੍ਰਾਮ ਅਫੀਮ, 694 ਗ੍ਰਾਮ ਚਰਸ, 15455 ਗੋਲੀਆਂ/ਕੈਸਪੂਲ, 372 ਨਸ਼ੀਲੇ ਟੀਕੇ, 01 ਕਿਲੋ 103 ਗ੍ਰਾਮ ਹੈਰੋਇਨ, 04 ਕਿੱਲੋ 107 ਗ੍ਰਾਮ ਨਸ਼ੀਲਾ ਪਾਊਡਰ ਅਤੇ 06 ਲੱਖ 95 ਹਜ਼ਾਰ 275 ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। ਮੋਰਿੰਡਾ ਇਲਾਕੇ ਪੈਂਦੇ ਥਾਣਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਇਸ ਸਾਲ 2025 ਵਿੱਚ ਹੁਣ ਤੱਕ 27 ਮੁਕੱਦਮੇ ਦਰਜ ਕੀਤੇ ਗਏ ਹਨ ਤੇ 42 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਪਾਸੋਂ 36 ਕਿਲੋ 242 ਗ੍ਰਾਮ ਭੁੱਕੀ, 2 ਕਿਲੋ 81 ਗ੍ਰਾਮ ਅਫੀਮ, 305 ਗ੍ਰਾਮ ਅਫੀਮ, 11840 ਨਸ਼ੀਲੀਆ ਗੋਲੀਆਂ, 150 ਗ੍ਰਾਮ ਨਸ਼ੀਲਾ ਪਾਊਡਰ ਤੇ 24 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ।

ਇਸ ਮੌਕੇ ਹਾਜ਼ਰ ਲੋਕਾਂ ਦਾ ਜਵਾਬ ਦਿੰਦਿਆਂ ਐਸ ਐਸ ਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਨਾ ਸਾਡਾ ਮੁੱਖ ਟੀਚਾ ਹੈ ਅਤੇ ਜਿਸ ਸੰਬੰਧ ਵਿੱਚ ਵੱਡੇ ਪੱਧਰ ਉੱਤੇ ਕਾਰਵਾਈ ਕੀਤੀ ਹੈ। ਨਸ਼ਾ ਤਸਕਰਾਂ ਤੋਂ ਜਾਣਕਾਰੀ ਲੈ ਕੇ ਹੋਰ ਜਿਲਿਆਂ ਦੇ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਕੱਦਮੇ ਦਰਜ ਕੀਤੇ ਹਨ।

ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜੇਕਰ ਤੁਹਾਡੇ ਇਲਾਕੇ ’ਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਨਾਲ ਹੀ ਇਹ ਵੀ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਐੱਸਪੀ ਚੰਦ ਸਿੰਘ, ਡੀਐੱਸਪੀ ਜਤਿੰਦਰਪਾਲ ਸਿੰਘ, ਐੱਸਐੱਚਓ ਮੋਰਿੰਡਾ ਸਿਟੀ ਹਰਿੰਦਰ ਸਿੰਘ, ਐੱਸਐੱਚਓ ਮੋਰਿੰਡਾ ਦਿਹਾਤੀ ਕੈਲਾਸ਼ ਬਹਾਦਰ

ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਭਟੋਆ, ਮੈਂਬਰ ਨਗਰ ਸੁਧਾਰ ਟਰੱਸਟ ਤੇ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਨਵਦੀਪ ਸਿੰਘ ਟੋਨੀ, ਆਮ ਆਦਮੀ ਪਾਰਟੀ ਤੋਂ ਮਿਹਰਬਾਨ ਸਿੰਘ, ਸਮਾਜ ਸੇਵੀ ਸੁਰਿੰਦਰ ਸਿੰਘ, ਹਰਿੰਦਰ ਸਿੰਘ, ਦਵਿੰਦਰ ਸਿੰਘ ਮਝੈਲ, ਗੁਰਮੇਲ ਸਿੰਘ ਸਰਪੰਚ ਢੇਸਪੁਰ, ਸਰਪੰਚ ਪਿੱਪਲ ਮਾਜਰਾ ਸਾਧੂ ਸਿੰਘ, ਸਰਪੰਚ ਬਲਰਾਮਪੁਰ ਜਸਪਾਲ ਸਿੰਘ, ਸਰਪੰਚ ਸੱਖੋਮਾਜਰਾ ਜਸਬੀਰ ਸਿੰਘ, ਸਰਪੰਚ ਚਲਾਕੀ ਕੁਲਬੀਰ ਸਿੰਘ, ਸਰਪੰਚ ਮਡੋਲੀ ਕਲਾਂ ਗੁਰਮੀਤ ਸਿੰਘ, ਸਰਪੰਚ ਸਲੇਮਪੁਰ ਰਘਵੀਰ ਸਿੰਘ, ਸਰਪੰਚ ਰੌਣੀ ਖੁਰਦ ਅਮਰਜੀਤ ਸਿੰਘ, ਸਰਪੰਚ ਸਿਲੋ ਮਾਸਕੋ ਬਲਦੇਵ ਸਿੰਘ, ਸਰਪੰਚ ਸੰਗਤਪੁਰ ਸ਼ਮਸ਼ੇਰ ਸਿੰਘ, ਸਰਪੰਚ ਭੁਪਿੰਦਰ ਸਿੰਘ, ਐਮਸੀ ਰਾਜੇਸ਼ ਕੁਮਾਰ ਸਿਸੋਦੀਆ, ਐਮਸੀ ਅੰਮ੍ਰਿਤਪਾਲ ਸਿੰਘ ਖਟੜਾ, ਸਰਪੰਚ ਰਸੂਲਪੁਰ ਮੇਜਰ ਸਿੰਘ, ਮਦੌਲੀ ਕਲਾਂ ਤੋਂ ਸਾਬਕਾ ਸਰਪੰਚ ਦਲਜੀਤ ਸਿੰਘ, ਕੇਵਲ ਜੋਸ਼ੀ ਸਮੇਤ ਵੱਡੀ ਗਿਣਤੀ ਵਿੱਚ ਪੰਚ ਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ।