ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਰੂਪਨਗਰ, 22 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਤਰਸੇਮ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ “ਨਸ਼ਾ ਮੁਕਤੀ ਪ੍ਰੋਗਰਾਮ” ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ (ਲੜਕੀਆਂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੀਆਂ ਲਗਭਗ 100 ਵਿਦਿਆਰਥਣਾਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਤੇ ਬੋਲਦਿਆਂ ਸਿਹਤ ਵਿਭਾਗ ਤੋਂ ਓਟ ਕਾਉਂਸਲਰ ਜਸਜੀਤ ਕੌਰ ਨੇ ਨਸ਼ਿਆਂ ਨਾਲ ਹੋਣ ਵਾਲੀ ਆਰਥਿਕ, ਸਰੀਰਕ ਅਤੇ ਸਮਾਜਿਕ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਪ੍ਰਣ ਕਰਵਾਇਆ ਕਿ ਉਹ ਪੂਰਾ ਜੀਵਨ ਨਸ਼ੇ ਤੋਂ ਦੂਰ ਰਹਿਣਗੇ।
ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਰੋਜਾਨਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਦਾ ਬਡੀ ਗਰੁਪ ਵੀ ਬਣਾਇਆ ਤਾਂ ਜੋ ਕਈ ਤਰ੍ਹਾਂ ਦੇ ਮਾਨਸਿਕ ਰੋਗ ਜਾਂ ਸਰੀਰਕ ਰੋਗਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਕੌਰ, ਕੈਰੀਅਰ ਕਾਊਂਸਲਰ ਜਵਤਿੰਦਰ ਕੌਰ, ਬਡੀ ਗਰੁਪ ਨੋਡਲ ਇੰਚਾਰਜ ਸਿੱਕੀ ਭੱਲਾ ਤੋਂ ਇਲਾਵਾ ਸਕੂਲ ਦਾ ਹੋਰ ਸਟਾਫ ਹਾਜ਼ਰ ਸੀ।