ਨਸ਼ੇ ਨੂੰ ਖਤਮ ਕਰਨ ਲਈ ਅਤੇ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਆਪ੍ਰੇਸ਼ਨ ਈਗਲ -5 ਤਹਿਤ ਜ਼ਿਲ੍ਹਾ ਰੂਪਨਗਰ ਅੰਦਰ 15 ਥਾਵਾਂ ਤੇ ਕਾਸੋ ਓਪਰੇਸ਼ਨ ਚਲਾਇਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਨਸ਼ੇ ਨੂੰ ਖਤਮ ਕਰਨ ਲਈ ਅਤੇ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਆਪ੍ਰੇਸ਼ਨ ਈਗਲ -5 ਤਹਿਤ ਜ਼ਿਲ੍ਹਾ ਰੂਪਨਗਰ ਅੰਦਰ 15 ਥਾਵਾਂ ਤੇ ਕਾਸੋ ਓਪਰੇਸ਼ਨ ਚਲਾਇਆ
04 ਮੁਕੱਦਮੇ ਦਰਜ ਕਰਕੇ 05 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, 37 ਗ੍ਰਾਮ ਨਸ਼ੀਲਾ ਪਾਊਡਰ ਅਤੇ 1000 ਲੀਟਰ ਲਾਹਨ ਕੀਤੀ ਬਰਾਮਦ
ਨਸ਼ੇ ਦੀ ਅਲਾਹਮਤ ਨੂੰ ਖਤਮ ਕਰਨ ਲਈ ਐੱਸਐੱਸਪੀ ਨੇ ਲੋਕਾਂ ਤੋਂ ਸਹਿਯੋਗ ਦੀ ਕੀਤੀ ਮੰਗ
ਰੂਪਨਗਰ, 7 ਅਗਸਤ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀ ਨਿਗਰਾਨੀ ਹੇਠ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਆਪ੍ਰੇਸ਼ਨ ਈਗਲ -5 ਤਹਿਤ ਅੱਜ ਜ਼ਿਲ੍ਹਾ ਰੂਪਨਗਰ ਅੰਦਰ 15 ਥਾਵਾਂ ਤੇ ਕਾਸੋ ਆਪ੍ਰੇਸ਼ਨ ਚਲਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਦੱਸਿਆ ਕਿ ਜ਼ਿਲ੍ਹੇ ਦੇ ਇਸ ਕਾਸੋ ਆਪ੍ਰੇਸ਼ਨ ਵਿੱਚ ਅੱਜ 03 ਐਸ.ਪੀਜ., 09 ਡੀ.ਐਸ.ਪੀਜ ਅਤੇ 150 ਦੇ ਕਰੀਬ ਪੁਲਿਸ ਮੁਲਾਜ਼ਮ ਲਗਾਏ ਗਏ ਸਨ, ਜਿਨ੍ਹਾਂ ਨੇ ਇਸ ਸਰਚ ਅਭਿਆਨ ਦੌਰਾਨ 83 ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।
ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ 04 ਮੁਕੱਦਮੇ ਦਰਜ ਕਰਕੇ 05 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 37 ਗ੍ਰਾਮ ਨਸ਼ੀਲਾ ਪਾਊਡਰ ਅਤੇ 1000 ਲੀਟਰ ਲਾਹਨ ਬਰਾਮਦ ਕੀਤੀ ਗਈ ਹੈ।
ਸੀਨੀਅਰ ਪੁਲੀਸ ਕਪਤਾਨ ਰੂਪਨਗਰ ਨੇ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਨਸ਼ੇ ਦੀ ਅਲਾਹਮਤ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕਰਨ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।