ਨਿੱਜੀ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਜਿਲ੍ਹਾ ਪ੍ਰੋਗਰਾਮ ਅਫਸਰ
ਨਿੱਜੀ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਜਿਲ੍ਹਾ ਪ੍ਰੋਗਰਾਮ ਅਫਸਰ
ਸੀ.ਡੀ.ਪੀ.ਓ ਨਾਲ ਤਾਲਮੇਲ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ ਐਪਲੀਕੇਸ਼ਨ ਫਾਰਮ
ਰੂਪਨਗਰ, 3 ਜੁਲਾਈ:- ਜਿਲ੍ਹਾ ਪ੍ਰੋਗਰਾਮ ਅਫਸਰ ਸ਼ਰੂਤੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ‘ਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ ਖੇਤਰ ਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆ ਗਈਆਂ ਹਨ ਅਤੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਲਾਜ਼ਮੀ ਹੈ। ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਇਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ 1 ਪ੍ਰਾਪਤ ਕੀਤਾ ਜਾ ਸਕਦਾ ਹੈ।ਰਜਿਸਟ੍ਰੇਸ਼ਨ ਦੌਰਾਨ ਜੇਕਰ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।