ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ
ਰੂਪਨਗਰ, 15 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਦੀਆਂ ਪਰਾਲੀ ਪ੍ਰਬੰਧਨ ਤਹਿਤ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਫਤਰ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਵਿਖੇ ਸਥਾਪਿਤ ਕੀਤਾ ਗਿਆ ਹੈ।
ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 01881-227244 ਹੋਵੇਗਾ। ਇਹ ਕੰਟਰੋਲ ਰੂਮ ਰੋਜਾਨਾ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਗਾਤਾਰ ਕਿਸਾਨਾਂ ਦੀ ਸੇਵਾ ਵਿੱਚ ਕੰਮ ਕਰੇਗਾ। ਕਿਸਾਨ ਵੀਰ ਮਸ਼ੀਨਾਂ ਦੀ ਉਪਲਬਧਤਾ ਸਬੰਧੀ ਆਪਣੀ ਜਾਣਕਾਰੀ ਵਿੱਚ ਵਾਧਾ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਵੀਰਾਂ ਨੁੰ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਨੂੰ ਦਿੱਤਾ ਗਿਆ ਜ਼ੀਰੋ ਸਟਬਲ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਉਹ ਆਪਣੇ ਸਮਾਜ ਨੂੰ ਜਾਗਰੂਕ ਕਰਨ ਤਾਂ ਜੋ ਰੂਪਨਗਰ ਨੁੰ ਪ੍ਰਦੂਸ਼ਣ ਤੋਂ ਮੁਕਤ ਅਤੇ ਸਾਫ ਸੁਥਰਾ ਜ਼ਿਲ੍ਹਾ ਬਣਾਇਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ ਜੋ ਉੱਨਤ ਕਿਸਾਨ ਐਪ ਦੀ ਮਦਦ ਨਾਲ ਲੋੜਵੰਦ ਕਿਸਾਨਾਂ ਦੀ ਮੈਪਿੰਗ ਕਰਨਗੇ ਅਤੇ ਸਮੇਂ ਸਿਰ ਮਸ਼ੀਨਾਂ ਉਪਲਬਧ ਕਰਵਾਉਣ ਲਈ ਪਾਬੰਦ ਹੋਣਗੇ।