ਪਹਿਲ ਪ੍ਰੋਜੈਕਟ ਤਹਿਤ ਆਰਸੈਟੀ ਰੰਗੀਲਪੁਰ ਵਿਖੇ ਸਿਲਾਈ ਦਾ ਬੈਚ ਲਗਾਇਆ ਗਿਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪਹਿਲ ਪ੍ਰੋਜੈਕਟ ਤਹਿਤ ਆਰਸੈਟੀ ਰੰਗੀਲਪੁਰ ਵਿਖੇ ਸਿਲਾਈ ਦਾ ਬੈਚ ਲਗਾਇਆ ਗਿਆ
ਰੂਪਨਗਰ, 7 ਮਈ: ਪੰਜਾਬ ਸਰਕਾਰ ਵੱਲੋਂ ਸਵੈ ਰੁਜ਼ਗਾਰ ਨੂੰ ਪ੍ਰਾਪਤ ਕਰਵਾਉਣ ਦੇ ਮਕਸਦ ਤਹਿਤ ਪਹਿਲ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਅੱਜ 30 ਮਹਿਲਾਵਾਂ ਵੱਲੋਂ ਆਰਸੈਟੀ ਰੰਗੀਲਪੁਰ ਵਿਖੇ ਸਿਲਾਈ ਦੀ ਟ੍ਰੇਨਿੰਗ ਪ੍ਰਾਪਤ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਰਸੈਟੀ ਰੋਪੜ ਡਾਇਰੈਕਟਰ ਜੀ.ਐੱਸ ਰੈਨੀ ਨੇ ਦੱਸਿਆ ਕਿ ਆਰਸੈਟੀ ਰੰਗੀਲਪੁਰ ਵਿਖੇ 30 ਦਿਨਾਂ ਦਾ ਸਿਲਾਈ ਕੋਰਸ ਸ਼ੁਰੂ ਕੀਤਾ ਗਿਆ ਸੀ ਜਿਸ ਵਿਚ 30 ਦੇ ਕਰੀਬ ਮਹਿਲਾਵਾਂ ਵਲੋਂ ਸਿਖਲਾਈ ਪ੍ਰਾਪਤ ਕੀਤੀ ਗਈ। ਸਿਖਲਾਈ ਉਪਰੰਤ ਸਰਕਾਰੀ ਸਕੂਲ ਦੀਆਂ ਵਰਦੀਆਂ ਇਹਨਾਂ ਮਹਿਲਾਵਾਂ ਵੱਲੋਂ ਤਿਆਰ ਕੀਤੀਆਂ ਜਾਣਗੀਆਂ ਅਤੇ ਉਹ ਆਪਣਾ ਸਵੈ ਰੁਜ਼ਗਾਰ ਵੀ ਸ਼ੁਰੂ ਕਰ ਸਕਦੀਆਂ ਹਨ।
ਇਸ ਮੌਕੇ ਉਨ੍ਹਾਂ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸ਼ੁਰੂਆਤੀ ਵਿਚ ਛੋਟੇ ਪੱਧਰ ਤੋਂ ਰੁਜ਼ਗਾਰ ਸ਼ੁਰੂ ਕਰਕੇ ਉਸ ਵਿਚ ਵਾਧਾ ਕਰ ਸਕਦੀਆਂ ਹਨ ਅਤੇ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੇਂਡੂ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਅਜਿਹੇ ਪ੍ਰਾਜੈਕਟ ਚਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲ ਪ੍ਰਾਜੈਕਟ ਨਾਲ ਔਰਤਾਂ ਨੂੰ ਸਵੈ ਰੁਜ਼ਗਾਰ ਮਿਲੇਗਾ ਅਤੇ ਉਹ ਆਪਣੇ ਘਰ ਦੀ ਆਮਦਨ ਵਿੱਚ ਵਾਧਾ ਕਰ ਸਕਣਗੀਆਂ। ਪੰਜਾਬ ਸਰਕਾਰ ਪੇਂਡੂ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਪਰਾਲੇ ਕਰ ਰਹੀ ਹੈ
ਇਸ ਮੌਕੇ ਬਲਾਕ ਪ੍ਰੋਗਰਾਮ ਅਫਸਰ ਮੋਹਿਤ ਸ਼ਰਮਾ, ਫੈਕਲਟੀ ਆਰ ਸਿਟੀ ਗੁਰਵਿੰਦਰ ਸਿੰਘ ਸੰਤੋਸ਼ ਕੁਮਾਰੀ ਅਤੇ ਹੋਰ ਕਰਮਚਾਰੀ ਹਾਜ਼ਰ ਸਨ।