ਪਿੰਡ ਓਇੰਦ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪਿੰਡ ਓਇੰਦ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਮੋਰਿੰਡਾ, 25 ਮਈ: ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ੍ਰੀਮਤੀ ਅਨਮਜੋਤ ਕੌਰ ਵੱਲੋਂ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ।
ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਮੋਰਿੰਡਾ ਦੇ ਪਿੰਡ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਦੇ ਕੰਮਾਂ ਨਾਲ ਸਬੰਧਤ ਦਰਖ਼ਾਸਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਹਦਾਇਤਾਂ ਕੀਤੀਆਂ ਗਈਆਂ ਅਤੇ ਕਾਫੀ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਵੱਖ-ਵੱਖ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ।
ਪਿੰਡ ਓਇੰਦ ਤੋਂ ਸਰਪੰਚ ਪ੍ਰਿਤਪਾਲ ਸਿੰਘ ਨੇ ਆਪਣੇ ਪਿੰਡ ਦੀ ਸਮੱਸਆ ਤੋਂ ਜਾਣੂ ਕਰਵਾਉਂਦਿਆਂ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਮੁੱਖ ਸਮਸਿਆ ਦਸੀ ਅਤੇ ਡਿਸਪੈਂਸਰੀ ਦੇ ਅਪਗ੍ਰੇਡ ਹੱਲ ਯਕੀਨੀ ਕਰਨ ਦੀ ਮੰਗ ਰੱਖੀ।
ਪਿੰਡ ਛੋਟੇ ਸਮਾਣਾ ਦੇ ਸਰਪੰਚ ਨੇ ਮਨਪ੍ਰੀਤ ਸਿੰਘ ਨੇ ਪਿੰਡ ਵਿਚ ਨਜ਼ਾਇਜ ਕਬਜੇ ਅਤੇ ਪਿੰਡ ਵਿਚ ਸੜਕਾਂ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ।
ਪਿੰਡ ਬੜਾ ਸਮਾਣਾ ਵਲੋਂ ਹਾਜ਼ਰ ਸਰਪੰਚ ਨਸੀਬ ਸਿੰਘ ਨੇ ਪਿੰਡ ਵਿੱਚ ਸੀਵਰੇਜ਼ ਦੀ ਸਮਸਿਆ, ਸੜਕਾਂ ਦੀ ਮੁਰੰਮਤ, ਘਰਾਂ ਦੀ ਉਸਾਰੀ ਲਈ ਪ੍ਰਸ਼ਾਸ਼ਨ ਅੱਗੇ ਮੰਗਾਂ ਰੱਖੀਆਂ ਗਈਆਂ।
ਇਸ ਮੌਕੇ ਐਸ.ਡੀ.ਐਮ ਮੋਰਿੰਡਾ ਦੀਪਾਂਕਰ ਗਰਗ, ਡੀ.ਐਸ.ਪੀ ਸ ਜਰਨੈਲ ਸਿੰਘ, ਡੀ. ਡੀ ਪੀ. ਓ. ਬੀ ਐੱਸ ਗਰੇਵਾਲ, ਬੀ.ਡੀ.ਪੀ.ਓ ਮੋਰਿੰਡਾ ਹਰਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।