ਪਿੰਡ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ

ਪਿੰਡ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ
ਸ੍ਰੀ ਚਮਕੌਰ ਸਾਹਿਬ, 26 ਸਤੰਬਰ: ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਭੂਰੜੇ ਅਤੇ ਸੰਧੂਆਂ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ ਗਿਆ।
ਇਸ ਮੌਕੇ ਐਸ.ਡੀ.ਐਮ.,ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਗਿਆ ਕਿ ਪਰਾਲੀ ਨਾ ਸਾੜੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਖੇਤਾਂ ਦਾ ਨੁਕਸਾਨ, ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਸੜਕਾਂ ਤੇ ਆਉਣ ਵਾਲੇ ਰਾਹਗੀਰਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਹੀ ਵਹਾਇਆ ਜਾਵੇ ਕਿਉਕਿ ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਅਨੇਕਾਂ ਫਾਇਦੇ ਹਨ ਅਤੇ ਖੇਤਾਂ ਦੀ ਉਪਜ ਵੀ ਵੱਧਦੀ ਹੈ। ਇਸ ਤੋਂ ਇਲਾਵਾ ਬੇਲਰਾਂ ਪਾਸੋਂ ਗੱਠਾਂ ਵੀ ਤਿਆਰ ਕਰਾ ਸਕਦੇ ਹੋ।
ਐਸ.ਡੀ.ਐਮ. ਵਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵਲੋਂ ਦਿੱਤੇ ਗਏ ਸਬਸਿਡੀ ਤੇ ਮਸ਼ੀਨਰੀ ਜਿਵੇਂ ਕਿ ਸੁਪਰਸੀਡਰ, ਬੇਲਰ ਆਦਿ ਮਸ਼ੀਨ ਮਾਲਕਾ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਪਰਾਲੀ ਦਾ ਪ੍ਰਬੰਧ ਹੋ ਸਕੇ।
ਉਨ੍ਹਾਂ ਵਲੋਂ ਅਪੀਲ ਕੀਤੀ ਗਈ ਕਿ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਇਆ ਜਾਵੇ। ਜਿਸ ਨਾਲ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਖੇਤੀਬਾੜੀ ਅਫਸਰ, ਸ੍ਰੀ ਚਮਕੌਰ ਸਾਹਿਬ ਨੁਮਾਇੰਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਰੂਪਨਗਰ, ਸ੍ਰੀ ਮਨਜੀਤ ਸਿੰਘ, ਡੀ.ਐਸ.ਪੀ., ਸ੍ਰੀ ਚਮਕੌਰ ਸਾਹਿਬ ਅਤੇ ਹੋਰ ਅਧਿਕਾਰੀ/ ਕਰਮਚਾਰੀ ਹਜ਼ਰ ਸਨ।