ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ. ਲਾਜ਼ਮੀ : ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ. ਲਾਜ਼ਮੀ : ਡਿਪਟੀ ਕਮਿਸ਼ਨਰ
ਰੂਪਨਗਰ, 30 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੁਲਾਰਾ ਦੇਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਵੱਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆਂ ਕਰਵਾਈ ਜਾਂਦੀ ਹੈ ਜੋ ਕਿ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਭਾਰਤ ਸਰਕਾਰ ਵਲੋਂ ਟਰਾਂਸਫਰ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ. ਸੀ ਕਰਵਾਉਣੀ ਲਾਜ਼ਮੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਦਰ ਤੋ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ. ਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਸੈਂਟਰ ਤੋਂ ਕਰਵਾ ਲੈਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ।