ਬੰਦ ਕਰੋ

ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਕਾਬੂ ਕਰਨ ਲਈ ਨਿਰੰਤਰ ਭਾਖੜਾ ਡੈਮ ਦੀ ਮਨੇਜਮੈਂਟ ਦੇ ਸੰਪਰਕ ‘ਚ: ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨ ਦੀ ਮਿਤੀ : 16/08/2023
Punjab government is constantly in contact with the management of Bhakra Dam to control the flood situation: Dr. Preeti Yadav

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਕਾਬੂ ਕਰਨ ਲਈ ਨਿਰੰਤਰ ਭਾਖੜਾ ਡੈਮ ਦੀ ਮਨੇਜਮੈਂਟ ਦੇ ਸੰਪਰਕ ‘ਚ: ਡਾ. ਪ੍ਰੀਤੀ ਯਾਦਵ

ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਭਾਵਿਤ ਪਿੰਡਾਂ ‘ਚ ਸਰਪੰਚਾਂ ਨੂੰ ਲਾਈਫ ਜੈਕਟਾਂ ਦਿੱਤੀਆਂ

ਡਿਪਟੀ ਕਮਿਸ਼ਨਰ ਗਰਾਊਡ ਜੀਰੋ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਕਰ ਰਹੇ ਹਨ ਨਿਗਰਾਨੀ

ਦਿਨ ਰਾਤ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ

ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਰੂਪਨਗਰ, 16 ਅਗਸਤ: ਭਾਖੜਾ ਡੈਮ ਵਿਖੇ ਪਾਣੀ ਦਾ ਪੱਧਰ ਵਧਣ ਕਾਰਣ ਪਾਣੀ ਛੱਡਣ ਨਾਲ, ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਪਾਣੀ ਆ ਗਿਆ ਹੈ ਤੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜ਼ਿਨ੍ਹਾਂ ਦਾ ਜਾਇਜਾ ਲੈਣ ਅਤੇ ਪ੍ਰਭਾਵਿਤ ਖੇਤਰਾਂ ਵਿਚ ਗਰਾਊਂਡ ਜ਼ੀਰੋ ‘ਤੇ ਜਾ ਕੇ ਰਾਹਤ ਤੇ ਬਚਾਅ ਕਾਰਜਾਂ ਵਿਚ ਤੇਜੀ ਲਿਆਉਣ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਬੀਤੇ ਦੋ ਦਿਨਾਂ ਤੋਂ ਦਿਨ ਰਾਤ ਦੂਰ ਦੂਰਾਡੇ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਕਾਬੂ ਕਰਨ ਲਈ ਨਿਰੰਤਰ ਭਾਖੜਾ ਡੈਮ ਦੀ ਮਨੇਜਮੈਂਟ ਦੇ ਸੰਪਰਕ ਵਿਚ ਹੈ ਤਾਂ ਜੋ ਸਥਿਤੀ ਨੂੰ ਵੱਧ ਤੋਂ ਵੱਧ ਕਾਬੂ ਕੀਤਾ ਜਾ ਸਕੇ ਉਨ੍ਹਾਂ ਵੱਲੋਂ ਰਾਹਤ ਤੇ ਬਚਾਅ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਸਮੁੱਚੇ ਜਿਲ੍ਹਾ ਪ੍ਰਸਾਸ਼ਨ ਨੂੰ ਗਰਾਊਡ ਜੀਰੋ ਤੇ ਤੈਨਾਤ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਭਾਖੜਾ ਡੈਮ ਤੋਂ ਕੰਟਰੋਲਡ ਤਰੀਕੇ ਨਾਲ ਪਾਣੀ ਛੱਡਿਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਇਲਾਕਾ ਵਾਸੀਆਂ ਨੂੰ ਪੂਰੀ ਤਰ੍ਹਾਂ ਸੁਚੇਤ ਹੋ ਕੇ ਰਹਿਣਾ ਚਾਹੀਦਾ ਹੈ।

ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਭਾਵਿਤ ਪਿੰਡਾਂ ‘ਚ ਸਰਪੰਚਾਂ ਨੂੰ ਲਾਈਫ ਜੈਕਟਾਂ ਦਿੱਤੀਆਂ ਗਈਆਂ ਹਨ ਅਤੇ ਅਫ਼ਸਰਾਂ ਨੂੰ ਸਰਪੰਚਾਂ ਨਾਲ ਸੰਪਰਕ ਵਿਚ ਰਹਿਣ ਲਈ ਕਿਹਾ ਗਿਆ ਹੈ, ਕੰਟਰੋਲ ਰੂਮ ਤੋਂ ਇਲਾਵਾ ਸਬੰਧਤ ਅਫਸਰਾਂ ਦੇ ਨੰਬਰ ਜਾਰੀ ਕੀਤੇ ਗਏ ਹਨ।

ਬੀਤੀ ਦੇਰ ਰਾਤ ਅਤੇ ਤੜਕੇ ਸਵੇਰੇ 5 ਵਜੇ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਲੋਕਾਂ ਨੂੰ ਰੈਸਕਿਊ ਕਰਕੇ ਰਾਹਤ ਸ਼ਿਵਰ ਵਿਚ ਲੈ ਜਾਣ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਗਈ ਹੈ।

ਉਨ੍ਹਾਂ ਨੇ ਸ਼ਾਹਪੁਰ ਬੇਲਾ, ਹਰਸਾਬੇਲਾ, ਭਲਾਣ, ਪਲਾਸੀ, ਸੈਸੋਵਾਲ, ਪੱਸੀਵਾਲ ਅਤੇ ਹੋਰ ਦਰਜਨਾਂ, ਮੰਡੀਕਲਾਂ ਪਿੰਡਾਂ ਦਾ ਦੌਰਾ ਕੀਤਾ। ਜਿੱਥੇ ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ, ਸਤਲੁਜ ਦਰਿਆਂ ਨੇੜੇ ਨੀਵੇ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਬਣਾਏ ਰਾਹਤ ਸ਼ਿਵਰ ਵਿਚ ਆਉਣ ਲਈ ਅਪੀਲ ਕੀਤੀ, ਉਸ ਦੇ ਨਾਲ ਹੀ ਉਨ੍ਹਾਂ ਨੇ ਹਰ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਸਾਡੀ ਜਿੰਮੇਵਾਰੀ ਹੈ, ਪ੍ਰਸਾਸ਼ਨ ਪੂਰੀ ਤਰਾਂ ਚੌਕਸ ਹੈ ਦਿਨ-ਰਾਤ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ, ਸਾਡੇ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਹਨ। ਜਿਲ੍ਹਾਂ ਪ੍ਰਸਾਸ਼ਨ ਦੀ ਵੈਬਸਾਈਟ https://rupnagar.nic.in/ ਤੇ ਹਰ ਜਾਣਕਾਰੀ ਉਪਲੱਬਧ ਹੈ, ਲੋਕ ਅਫਵਾਹਾਂ ‘ਤੇ ਭਰੋਸਾ ਨਾ ਕਰਨ, ਹਰ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਜਿਸ ਇਲਾਕੇ ਵਿੱਚ ਪਾਣੀ ਵੱਧ ਮਾਤਰਾ ਵਿਚ ਆਉਣ ਦੀ ਸੰਭਾਵਨਾ ਹੈ, ਲੋਕ ਪ੍ਰਸਾਸ਼ਨ ਦੀ ਅਪੀਲ ਮੁਤਾਬਿਕ ਸੁਰੱਖਿਅਤ ਥਾਵਾਂ ‘ਤੇ ਜਾਣ। ਪ੍ਰਭਾਵਿਤ ਥਾਵਾਂ ਉਤੇ ਅਧਿਕਾਰੀ ਤੈਨਾਤ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਲੋਕ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਅਤੇ ਹਿਦਾਇਤ ਅਨੁਸਾਰ ਆਪਣੇ ਘਰਾਂ ਨੂੰ ਖਾਲੀ ਕਰਨ। ਇਸ ਮੌਕੇ ਐਸ ਐਸ ਪੀ ਵਿਵੇਕਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ, ਤਹਿਸੀਲਦਾਰ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।