ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 22/10/2026
Meeting with representatives of political parties regarding rationalization of polling stations under Special Brief Correction of Photo Voter List-2027

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਰੂਪਨਗਰ, 22 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਸ੍ਰੀ ਚਮਕੌਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਹਾਜ਼ਰ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਦੱਸਿਆ ਗਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਕਰਦੇ ਸਮੇਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ’ਤੇ ਯਕੀਨੀ ਘੱਟੋ-ਘੱਟ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੈ, ਉਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਵੋਟਰਾਂ ਨੂੰ ਨਾਲ ਲੱਗਦੇ ਪੋਲਿੰਗ ਸਟੇਸ਼ਨਾਂ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ ਜਾਂ ਲੋੜ ਅਨੁਸਾਰ ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਇਸ ਤਜਵੀਜ਼ ’ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਆਪਣੀ ਸਹਿਮਤੀ ਪ੍ਰਗਟਾਈ ਗਈ।

ਇਸ ਮੀਟਿੰਗ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸ. ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸ. ਭੁਪਿੰਦਰ ਸਿੰਘ, ਸੀ.ਪੀ.ਆਈ. (ਐੱਮ) ਵੱਲੋਂ ਸ. ਗੁਰਦੇਵ ਸਿੰਘ ਬਾਗੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸ. ਸਰਦੂਲ ਸਿੰਘ ਸ਼ਾਮਲ ਹੋਏ।