• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਬਾਸਮਤੀ ਦੇ ਨਿਰਯਾਤ ਸਬੰਧੀ ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਵਰਕਸ਼ਾਪ ਦਾ ਕੀਤਾ ਗਿਆ ਯੋਜਨਾ

ਪ੍ਰਕਾਸ਼ਨ ਦੀ ਮਿਤੀ : 08/09/2025
Agriculture Department Rupnagar plans workshop on Basmati export

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਬਾਸਮਤੀ ਦੇ ਨਿਰਯਾਤ ਸਬੰਧੀ ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਵਰਕਸ਼ਾਪ ਦਾ ਕੀਤਾ ਗਿਆ ਯੋਜਨਾ

ਰੂਪਨਗਰ, 08 ਸਤੰਬਰ: ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀਸੀ) ਡਾ. ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਭਾਰਤ ਸਰਕਾਰ ਦੇ ਅਦਾਰੇ ਐਪੇਡਾ ਨਵੀਂ ਦਿੱਲੀ ਦੇ ਸਹਿਯੋਗ ਨਾਲ ਬਾਸਮਤੀ ਦੇ ਨਿਰਯਾਤ ਸਬੰਧੀ ਆ ਰਹੀਆਂ ਪੈਸਟੀਸਾਈਡ ਰਜੀਡਿਊਲ ਦੀਆਂ ਸਮੱਸਿਆਵਾਂ ਸੰਬੰਧੀ ਵਰਕਸ਼ਾਪ ਦਾ ਆਯੋਜਨ ਕੇਐਸ ਰਿਜ਼ੌਰਟ ਬੇਲਾ ਰੋਡ ਰੂਪਨਗਰ ਵਿਖੇ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਖੇਤੀਬਾੜੀ ਵਿਭਾਗ ਫਾਰ ਐਡਵਾਈਜਰੀ ਸਰਵਿਸ ਸਕੀਮ ਰੂਪਨਗਰ, ਐਪੇਡਾ ਨਵੀਂ ਦਿੱਲੀ, ਜ਼ਿਲ੍ਹਾ ਮੰਡੀ ਅਫਸਰ ਰੂਪਨਗਰ, ਪੰਜਾਬ ਐਗਰੋ, ਬਾਸਮਤੀ ਕਾਸ਼ਤ ਕਰਨ ਵਾਲੇ ਕਿਸਾਨ ਅਤੇ ਪੈਸਟੀਸਾਈਡ ਡੀਲਰਾਂ ਵੱਲੋਂ ਭਾਗ ਲਿਆ ਗਿਆ।

ਇਸ ਵਰਕਸ਼ਾਪ ਵਿੱਚ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀਸੀ) ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਾਸਮਤੀ ਦੇ ਨਿਰਯਾਤ ਵਿੱਚ ਆ ਰਹੀਆਂ ਮੁੱਖ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਨ੍ਹਾਂ ਸਮੱਸਿਆਵਾਂ ਦੇ ਢੁਕਵੇਂ ਹੱਲ ਸੰਬਧੀ ਵੀ ਚਾਨਣਾ ਪਾਇਆ ਗਿਆ।

ਇਸ ਉਪਰੰਤ ਪੌਦ ਸੁਰੱਖਿਆ ਅਫਸਰ ਰੂਪਨਗਰ ਡਾ. ਗੁਰਕਿਰਪਾਲ ਸਿੰਘ ਵੱਲੋਂ ਬਾਸਮਤੀ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਕਾਸ ਅਫਸਰ ਡਾ. ਦਵਿੰਦਰ ਸਿੰਘ ਵੱਲੋਂ ਬਾਸਮਤੀ ਦੀ ਕਾਸ਼ਤ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਐਪੇਡਾ ਤੋਂ ਡਾ. ਨਿਰਪਨ ਸ਼ਰਮਾ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੇ ਨਿਰਯਾਤ ਅਤੇ ਸੁਚੱਜੇ ਕੀਟ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ