ਬੰਦ ਕਰੋ

ਬੀ.ਪੀ.ਓ. ਸੈਕਟਰ ਦੀ ਟ੍ਰੇਨਿੰਗ ਲੈਣ ਵਾਲੇ 26 ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੰਡੇ ਗਏ ਟ੍ਰੇਨਿੰਗ ਸਰਟੀਫਿਕੇਟ

ਪ੍ਰਕਾਸ਼ਨ ਦੀ ਮਿਤੀ : 15/09/2022
BPO Training certificates distributed by the Deputy Commissioner to 26 candidates who took the training of the sector

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਬੀ.ਪੀ.ਓ. ਸੈਕਟਰ ਦੀ ਟ੍ਰੇਨਿੰਗ ਲੈਣ ਵਾਲੇ 26 ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੰਡੇ ਗਏ ਟ੍ਰੇਨਿੰਗ ਸਰਟੀਫਿਕੇਟ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਫਤੇ ਵਿੱਚ ਲਾਏ ਜਾਂਦੇ ਹਨ 02 ਰੋਜ਼ਗਾਰ ਕੈਂਪ

ਰੂਪਨਗਰ, 15 ਸਤੰਬਰ:

ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਅਤੇ ਆਤਮ ਨਿਰਭਰ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਉਮੀਦਵਾਰਾਂ ਨੂੰ ਬੀ.ਪੀ.ਓ. ਸੈਕਟਰ ਵਿੱਚ ਕੰਮ ਕਰਨ ਲਈ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਸੀ। ਇਹ ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਨੂੰ ਮੋਹਾਲੀ ਦੀਆਂ ਪ੍ਰਮੁੱਖ ਬੀ.ਪੀ.ਓ. ਸੈਕਟਰ ਦੀਆਂ ਕੰਪਨੀਆਂ ਵਿੱਚ ਇੰਟਰਵਿਊ ਕਰਵਾਈ ਗਈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਉਮੀਦਵਾਰਾਂ ਨੂੰ ਕੰਪਨੀਆਂ ਵੱਲੋਂ ਸ਼ਾਰਟਲਿਸਟ ਕਰ ਲਿਆ ਗਿਆ ਹੈ। ਉਕਤ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਟ੍ਰੇਨਿੰਗ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਉਮੀਦਵਾਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਬੇਰੋਜ਼ਗਾਰ ਉਮੀਦਵਾਰਾਂ ਨੂੰ ਰੋਜ਼ਗਾਰ, ਸਵੈ ਰੋਜ਼ਗਾਰ, ਕਿੱਤਾ ਮੁੱਖੀ ਅਤੇ ਉਚੇਰੀ ਵਿਦਿਆ ਦਿਵਾਉਣ ਲਈ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਚੱਲ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਫਤੇ ਵਿੱਚ 2 ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਰੋਜ਼ਗਾਰ ਬਿਊਰੋ ਵਿਖੇ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਲੇ ਉਮੀਦਵਾਰਾਂ ਲਈ ਸਵੈ ਰੋਜ਼ਗਾਰ ਕੈਂਪ ਵੀ ਲਗਾਏ ਜਾ ਰਹੇ ਹਨ। ਉਮੀਦਵਾਰਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਦੇ ਹੋਰ ਵੀ ਵਸੀਲੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉੱਚ ਯੋਗਤਾ ਪ੍ਰਾਪਤ ਕਰਨ ਲਈ ਯੋਗ ਅਗਵਾਈ ਦਿੱਤੀ ਜਾ ਰਹੀ ਹੈ। ਉਮੀਦਵਾਰਾਂ ਦੀ ਸਹੂਲਤ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਓਪਨ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਗਿਆ ਹੈ।

ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਜਵੱਲ ਭਵਿੱਖ ਲਈ ਅਤੇ ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਜਾਂ ਦਫਤਰ ਦੇ ਹੈਲਪਲਾਈਨ ਨੰਬਰ 85570-10066 ‘ਤੇ ਸੰਪਰਕ ਕਰ ਸਕਦੇ ਹਨ।