ਬੰਦ ਕਰੋ

ਬੂਟੇ ਲਗਾਉਣ ਦੀ ਮੁਹਿੰਮ ਤਹਿਤ 7.8 ਲੱਖ ਪੌਦੇ ਲਗਾਏ ਗਏ: ਡੀ ਸੀ ਡਾ. ਪ੍ਰੀਤੀ ਯਾਦਵ

ਪ੍ਰਕਾਸ਼ਨ ਦੀ ਮਿਤੀ : 26/07/2024
7.8 lakh saplings were planted under the sapling campaign: DC Dr. Preeti Yadav

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਬੂਟੇ ਲਗਾਉਣ ਦੀ ਮੁਹਿੰਮ ਤਹਿਤ 7.8 ਲੱਖ ਪੌਦੇ ਲਗਾਏ ਗਏ: ਡੀ ਸੀ ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਨੇ ਬੂਟੇ ਲਗਾਉਣ ਦੀ ਮੁਹਿੰਮ ‘ਚ ਆਮ ਲੋਕਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ ਸਾਂਝੇ ਤੌਰ ‘ਤੇ ਹੀ ਪੌਦਿਆਂ ਦੀ ਸੇਵਾ ਕਰਕੇ ਵੱਡੇ ਦਰਖਤ ਬਣਾਉਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ

ਰੂਪਨਗਰ ਜ਼ਿਲ੍ਹੇ ‘ਚ ਲਗਾਏ ਜਾ ਰਹੇ ਨੇ 19 ਲੱਖ ਬੂਟੇ ਰੂਪਨਗਰ, 26 ਜੁਲਾਈ: ਜ਼ਿਲ੍ਹੇ ’ਚ 19 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਇਜ਼ਾ ਲੈਂਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੁਆਰਾ ਹੁਣ ਤੱਕ 7.8 ਲੱਖ ਪੌਦੇ ਲਗਾਏ ਗਏ ਜਾ ਚੁਕੇ ਹਨ।

ਡਿਪਟੀ ਕਮਿਸ਼ਨਰ ਨੇ ਬੂਟੇ ਲਗਾਉਣ ਦੀ ਮੁਹਿੰਮ ‘ਚ ਆਮ ਲੋਕਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਂਝੇ ਤੌਰ ਉੱਤੇ ਹੀ ਪੌਦਿਆਂ ਦੀ ਸੇਵਾ ਕਰਕੇ ਵੱਡੇ ਦਰਖਤ ਬਣਾਉਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਤਾਂ ਜੋ ਆਉਣ ਵਾਲੇ ਸਮੇ ਵਿਚ ਵੱਧ ਰਹੀ ਗਰਮੀ ਨੂੰ ਕਾਬੂ ਕੀਤਾ ਜਾ ਸਕੇ ਅਤੇ ਮਾ ਕੁਦਰਤ ਪ੍ਰਤੀ ਬਣਦੇ ਕਰਜ਼ ਨੂੰ ਵੀ ਉਤਾਰਿਆ ਜਾ ਸਕੇ।

ਮੀਟਿੰਗ ਦੌਰਾਨ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖ਼ਾਲੀ ਪਏ ਖੇਤਰ ਦੀ ਪਛਾਣ ਕਰ ਕੇ ਤੁਰੰਤ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ ਤੇ ਮਾਨਸੂਨ ਸੀਜ਼ਨ ’ਚ ਬੂਟਿਆਂ ਨੂੰ ਢੁਕਵੇਂ ਸਥਾਨ ’ਤੇ ਲਗਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਪੰਜਾਬ ਸਰਕਾਰ ਦੇ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਦੇ ਖਾਲੀ ਰਕਬਿਆਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੌਦੇ ਲਗਾਉਣ ਦੇ ਟੀਚੇ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਦੁਆਰਾ ਲਗਭਗ 7.80 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਪਲਾਟੇਸ਼ਨ ਦਾ ਕੰਮ ਪੂਰੀ ਤੇਜੀ ਨਾਲ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਪਲਾਂਟੇਸ਼ਨ ਦਾ 100 ਫ਼ੀਸਦ ਟੀਚਾ ਪ੍ਰਾਪਤ ਕੀਤਾ ਜਾਵੇ ਅਤੇ ਪੌਦਿਆਂ ਦੀ ਸਾਂਭ ਸੰਭਾਲ ਕਰਨੀ ਵੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਹਰੇਕ ਵਿਭਾਗ ਵੱਲੋਂ ਕੀਤੀ ਗਈ ਮੰਗ ਅਨੁਸਾਰ ਬੂਟੇ ਉਪਲਬੱਧ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਬੂਟੇ ਪ੍ਰਾਪਤ ਕਰਨ ਵਿੱਚ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਸਮੇਤ ਸਾਰੇ ਹੀ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।