ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 07 ਜੁਲਾਈ ਤੋਂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 07 ਜੁਲਾਈ ਤੋਂ
ਰੂਪਨਗਰ, 03 ਜੁਲਾਈ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬੇਰੋਜ਼ਗਾਰ ਨੌਜ਼ਵਾਨ ਲੜਕੇ/ਲੜਕੀਆਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 7 ਜੁਲਾਈ 2025 ਤੋਂ ਡੇਅਰੀ ਸਿਖਲਾਈ ਕੇਂਦਰ ਰੂਪਨਗਰ ਵਿਖੇ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਸ. ਹਰਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਦੇ ਲਈ ਸਿਖਲਾਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਜ਼ਿਲ੍ਹਾ ਪ੍ਰੀਸ਼ਦ ਕੰਮਲੈਕਸ ਕਮਰਾ ਨੰਬਰ 206 ਵਿਖੇ 4 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।