ਬ੍ਰਹਮਾਕੁਮਾਰੀ ਭੈਣਾਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਬੰਨੀ ਰੱਖੜੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬ੍ਰਹਮਾਕੁਮਾਰੀ ਭੈਣਾਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਬੰਨੀ ਰੱਖੜੀ
ਰੂਪਨਗਰ, 12 ਅਗਸਤ: ਬ੍ਰਹਮਾਕੁਮਾਰੀ ਭੈਣਾਂ ਵੱਲੋਂ ਭੈਣ ਭਰਾ ਦੇ ਪਵਿੱਤਰ ਪਿਆਰ ਦਾ ਸੂਚਕ ਰੱਖੜੀ ਦਾ ਪਵਿੱਤਰ ਤਿਉਹਾਰ ਰੂਪਨਗਰ ਵਿੱਚ ਬਹੁਤ ਹੀ ਖ਼ੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਬ੍ਰਹਮਾਕੁਮਾਰੀ ਭੈਣਾਂ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਅਤੇ ਐੱਸ.ਪੀ. (ਹੈਡਕੁਆਰਟਰ) ਨੂੰ ਰੱਖੜੀ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ।
ਇਸ ਮੌਕੇ ਭੈਣ ਬ੍ਰਹਮਾਕੁਮਾਰੀਆਂ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਬਾਰੇ ਵਿਸਥਾਰ ਨਾਲ ਗੱਲਬਾਤ ਕਰਦਿਆਂ ਇਸ ਤਿਉਹਾਰ ਦੀ ਪਵਿੱਤਰਤਾ ਬਾਰੇ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦਾ ਰੱਖੜੀ ਦਾ ਤਿਉਹਾਰ ਇਹ ਹਰ ਸਾਲ ਬੜੀ ਹੀ ਪਿਆਰ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭੈਣਾਂ ਵੱਲੋਂ ਆਪਣੇ ਭਰਾ ਦੇ ਗੁੱਟ ਉੱਤੇ ਰੱਖੜੀ ਬੰਨ੍ਹ ਕੇ ਭਰਾ ਦੀ ਲੰਮੀ ਉਮਰ ਲਈ ਪ੍ਰਾਰਥਨਾ ਕੀਤੀ ਜਾਂਦੀ ਹੈ।