ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆ ਵੱਲ ਵੀ ਵਿਸ਼ੇਸ਼ ਰੁਚੀ ਦਿਖਾਉਣੀ ਚਾਹੀਦੀ ਹੈ- ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆ ਵੱਲ ਵੀ ਵਿਸ਼ੇਸ਼ ਰੁਚੀ ਦਿਖਾਉਣੀ ਚਾਹੀਦੀ ਹੈ- ਡਿਪਟੀ ਕਮਿਸ਼ਨਰ
ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਕਰਵਾਏ ਜਾ ਰਹੇ ਖੇਤਰੀ ਏਕਤਾ ਮੀਟਿੰਗ-2024 ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ
ਰੂਪਨਗਰ, 26 ਨਵੰਬਰ: ਪੀ.ਐਮ.ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੀ ਅਗਵਾਈ ਹੇਠ, ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਵਿਦਿਆਲਿਆ ਪਰਿਸਰ ਵਿੱਚ 2 ਦਿਨਾਂ ਖੇਤਰੀ ਏਕਤਾ ਮੀਟਿੰਗ-2024 ਦਾ ਆਯੋਜਨ ਕੀਤਾ ਗਿਆ ਜਿਸ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਸ਼ਿਰਕਤ ਕੀਤੀ ਗਈ ਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆ ਵੱਲ ਵੀ ਵਿਸ਼ੇਸ਼ ਰੁਚੀ ਦਿਖਾਉਣੀ ਚਾਹੀਦੀ ਹੈ ਕਿਉਂਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਕਰਦੀਆਂ ਹਨ ਤੇ ਹੋਰ ਗਤੀਵਿਧੀਆਂ ਸਾਡੇ ਹੁਨਰ ਨੂੰ ਨਿਖਾਰਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ, ਇਸ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰੋਂ ਅਤੇ ਸੂਬੇ ਤੇ ਦੇਸ਼ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਦਿਓ।
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਪੀ.ਐਮ.ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵੱਲੋਂ ਇਸ ਸਮਾਗਮ ਲਈ ਕੀਤੇ ਗਏ ਪ੍ਰਬੰਧਾਂ ਦੀ ਪ੍ਰਸ਼ੰਸ਼ਾ ਵੀ ਕੀਤੀ ਗਈ।
ਡਿਪਟੀ ਕਮਿਸ਼ਨਰ ਵੱਲੋਂ ਸਹਾਇਕ ਕਮਿਸ਼ਨਰ ਐਨਵੀਐਸ ਖੇਤਰੀ ਦਫਤਰ, ਚੰਡੀਗੜ੍ਹ, ਸਥਾਨਕ ਪ੍ਰਿੰਸੀਪਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ ਅਤੇ ਹੋਰ ਪਤਵੰਤਿਆਂ ਦੇ ਨਾਲ ‘ਆਰਟ ਗੈਲਰੀ’ ਦਾ ਦੌਰਾ ਕੀਤਾ ਜਿਸ ਵੱਖ-ਵੱਖ ਕਲਾ ਨੂੰ ਦਰਸਾਉਂਦੀਆਂ ਵਿਦਿਆਥੀਆਂ ਦੁਆਰਾ ਤਿਆਰ ਕੀਤੀਆਂ ਗਈਆਂ ਪੇਟਿੰਗਾਂ ਅਤੇ ਪ੍ਰਦਰਸ਼ਨੀਆਂ ਨੂੰ ਵਿਸਥਾਰਪੂਰਵਕ ਦੇਖਿਆ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਬਹੁਤ ਪਸੰਦ ਕੀਤਾ ਗਿਆ ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।
ਇਸ ਸਮਾਗਮ ਦੌਰਾਨ ਵਿਦਿਆਲਿਆ ਦੀਆਂ ਵਿਦਿਆਰਥਣਾਂ ਵੱਲੋਂ ਮੁੱਖ ਮਹਿਮਾਨ, ਪਤਵੰਤੇ ਸੱਜਣਾਂ ਅਤੇ ਸਾਰੇ ਪ੍ਰਤੀਯੋਗੀਆਂ ਦਾ ਸਨਮਾਨ ਕਰਨ ਲਈ ਸਵਾਗਤੀ ਗੀਤ ਪੇਸ਼ ਕੀਤਾ ਗਿਆ। ਇਸ ਸਮਾਗਮ ਵਿੱਚ ਕੁੱਲ 237 ਵਿਦਿਆਰਥੀ (156 ਲੜਕੀਆਂ ਅਤੇ 81 ਲੜਕੇ) 3 ਰਾਜਾਂ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਪੰਜਾਬ ਨੇ ਭਾਗ ਲਿਆ।
ਅਸਿਸਟੈਂਟ ਕਮਿਸ਼ਨਰ ਐਨ.ਵੀ.ਐਸ. ਆਰ.ਓ. ਚੰਡੀਗੜ੍ਹ, ਸ਼੍ਰੀ ਆਰ ਕੇ ਵਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਇਸ ਮੌਕੇ ਨੂੰ ਖੁਸ਼ ਕਰਨ ਲਈ ਆਪਣੇ ਰੁਝੇਵਿਆਂ ਭਰੇ ਕਾਰਜਕ੍ਰਮ ਵਿੱਚੋਂ ਕੁਝ ਸਮਾਂ ਕੱਢਣ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।