ਬੰਦ ਕਰੋ

ਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ

ਪ੍ਰਕਾਸ਼ਨ ਦੀ ਮਿਤੀ : 22/12/2022
People's problems were heard in Jan Sunavini Camp at Bharatgarh

ਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਭਰਤਗੜ੍ਹ ਵਿਖੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੀ ਕੀਤੀ ਸੁਣਵਾਈ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਗਿਆ

ਰੂਪਨਗਰ, 22 ਦਸੰਬਰ:

ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਪਿੰਡ ਭਰਤਗੜ੍ਹ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਅਤੇ ਜਰੂਰਤਾਂ ਬਾਰੇ ਦੱਸਿਆ।

ਇਸ ਮੌਕੇ ਸਹਾਇਕ ਕਮਿਸ਼ਨਰ ਸ਼ਕਾਇਤਾਂ ਸ਼੍ਰੀਮਤੀ ਅਨਮਜੋਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਦੇ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਜ਼ਿਲ੍ਹੇ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਇੰਨਾ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ।

ਸ਼੍ਰੀਮਤੀ ਅਨਮਜੋਤ ਕੌਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦਾ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਅਜਿਹੇ ਕੈਂਪ ਲਗਾਤਰ ਲਗਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਰੋਜ਼ਗਾਰ ਸਬੰਧੀ ਮੁਫ਼ਤ ਸਿਖਲਾਈ ਲੈ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈਕੇ ਆਉਣ।

ਇਸ ਮੌਕੇ ਵਧੀਕ ਬੀ ਡੀ ਪੀ ਦਰਸ਼ਨ ਕੌਰ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।